ਅੰਮ੍ਰਿਤਸਰਪੰਜਾਬ

ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ-ਕੌਂਸਲਰ ਵਿਕਾਸ ਸੋਨੀ

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੀਤਾ ਸਿਵਲ ਹਸਪਤਾਲ ਦਾ ਦੌਰਾ

ਅੰਮ੍ਰਿਤਸਰ, 24 ਨਵੰਬਰ(ਸੋਨੂੰ ਨਰੂਲਾ/ਮਧੂਸਾਰ ਬਿਊਰੋ) -ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਕੌਂਸਲਰ ਵਿਕਾਸ ਸੋਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਪਣੇ ਦੌਰੇ ਦੌਰਾਨ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮੁਫਤ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਸ੍ਰੀ ਸੋਨੀ ਨੇ ਕਾਇਆ ਕਲਪ ਪ੍ਰੋਗਰਾਮ ਅਧੀਨ ਸਿਵਲ ਹਸਪਤਾਲ ਵਿੱਚ ਪੌਦੇ ਵੀ ਲਗਾਏ ਤੇ ਹਸਪਤਾਲ ਦਾ ਨਰੀਖਣ ਵੀ ਕੀਤਾ। ਉਨ੍ਹਾਂ ਨੇ ਸਿਵਲ ਸਰਜਨ ਨੂੰ ਕਿਹਾ ਕਿ ਹਸਪਤਾਲ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਵਿਕਾਸ ਸੋਨੀ ਵੱਲੋਂ ਹਸਪਤਾਲ ਦੇ ਕੰਮਕਾਜ ਤੇ ਤਸੱਲੀ ਪ੍ਰਗਟਾਈ ਤੇ ਸਟਾਫ ਦੀਆਂ ਮੁਸਕਲਾਂ ਨੂੰ ਵੀ ਸੁਣਿਆ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜਮਾਂ ਦੇ ਹੱਕ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਵੱਲੋਂ ਬੁੱਕੇ ਦੇ ਸ੍ਰੀ ਵਿਕਾਸ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ: ਚਰਨਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ: ਚੰਦਰ ਮੋਹਨ, ਮੈਡੀਕਲ ਅਫਸਰ ਰਾਜੂ ਚੌਹਾਨ, ਚੇਅਰਮੈਨ ਮੁਲਾਜਮ ਵੈਲਫੇਅਰ ਐਸੋਸੀਏਸ਼ਨ ਸ੍ਰੀ ਰਾਕੇਸ਼ ਸ਼ਰਮਾ, ਸ੍ਰੀ ਸ਼ੋਭਿਤ ਬੱਬਰ, ਸ੍ਰੀ ਗੌਰਵ ਭੱਲਾ ਵੀ ਹਾਜਰ ਸਨ।

Leave a Reply

Your email address will not be published. Required fields are marked *