ਅੰਮ੍ਰਿਤਸਰਪੰਜਾਬ

ਕਰਮਚਾਰੀ ਸਮੇਂ ਸਿਰ ਦਫਤਰ ਦੀ ਹਾਜਰੀ ਨੂੰ ਬਣਾਉਣ ਯਕੀਨੀ-ਡਿਪਟੀ ਕਮਿਸ਼ਨਰ

ਵੱਖ ਵੱਖ ਬ੍ਰਾਂਚਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 24 ਨਵੰਬਰ:(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਮਚਾਰੀਆਂ ਦੇ ਸਮੇਂ ਸਿਰ ਦਫਤਰ ਪਹੁੰਚਣ ਦੇ ਆਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਵੇਰੇ 9 ਵਜੇ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਵੱਖ ਵੱਖ ਸ਼ਾਖਾਵਾਂ ਦੀ ਚੈਕਿੰਗ ਕੀਤੀ ਅਤੇ ਦੂਰ ਦੁਰਾਡੇ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।

ਸ੍ਰ ਖਹਿਰਾ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਸਵੇਰੇ 9 ਵਜੇ ਦਫਤਰ ਹਾਜਰ ਹੋਣ ਅਤੇ ਸ਼ਾਮ 5 ਵਜੇ ਤੋਂ ਪਹਿਲਾਂ ਕੋਈ ਵੀ ਕਰਮਚਾਰੀ ਆਪਣੀ ਸੀਟ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਲੋਕ ਸਵੇਰੇ ਹੀ ਆਪਣਾ ਕੰਮ ਕਰਵਾਉਣ ਲਈ ਆ ਜਾਂਦੇ ਹਨ ਅਤੇ ਜੇਕਰ ਕਰਮਚਾਰੀ ਸਮੇਂ ਸਿਰ ਦਫਤਰ ਹਾਜਰ ਨਾ ਹੋਵੇ ਤਾਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਸਮੇਂ ਸਿਰ ਆਪਣੀ ਡਿਊਟੀ ਤੇ ਹਾਜਰ ਹੋਈਏ ਅਤੇ ਪਹਿਲ ਦੇ ਅਧਾਰ ਤੇ ਲੋਕਾਂ ਦੇ ਕੰਮ ਨੂੰ ਤਰਜੀਹ ਦੇਈਏ।

Leave a Reply

Your email address will not be published. Required fields are marked *