ਪਟਿਆਲਾ

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ — ਖਾਲਸਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਖਾਸਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਹ ਪੂਰੇ ਕੀਤੇ ਸਨ ਪਰ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ, ਘਰ—ਘਰ ਨੌਕਰੀ, ਕਿਸਾਨਾਂ ਦੇ ਪੂਰੇ ਕਰਜੇ ਮਾਫ਼ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ, ਹੁਣ ਫਿਰ ਪੰਜ ਸਾਲਾਂ ਬਾਅਦ ਝੂਠੇ ਵਾਅਦਿਆਂ ਦੀ ਝੜੀ ਲਗਾਈ ਹੋਈ ਹੈ। ਹੁਣ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਵੀ ਲੋਕਾਂ ਨਾਲ ਨਾ ਪੂਰੇ ਕਰਨ ਵਾਲੇ ਵਾਅਦੇ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਪਰਗਟ ਸਿੰਘ ਵਜੀਦਪੁਰ, ਸਤਨਾਮ ਸਿੰਘ ਸੱਤੀ, ਰਾਜਿੰਦਰ ਸਿੰਘ ਮੇਹਰਾ, ਗੁਰਪਾਲ ਸਿੱਧੂ, ਤਿਰਲੋਕ ਸਿੰਘ ਪ੍ਰਧਾਨ, ਸੋਨੂੰ ਮਾਜਰੀ, ਮਨਿੰਦਰ ਸਿੰਘ ਖਾਲਸਾ ਹਾਜਰ ਸਨ।

Leave a Reply

Your email address will not be published. Required fields are marked *