ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹਰ ਵਰਕਰ ਤੇ ਆਗੂ ਨੂੰ ਦਿੱਤਾ ਜਾ ਰਿਹਾ ਮਾਣ ਸਤਿਕਾਰ:– ਸੁਖਬੀਰ ਬਾਦਲ, ਰਾਜੂ ਖੰਨਾ।

ਜਲਦ ਹੀ ਕਾਂਗਰਸ ਤੇ ਆਪ ਦੇ ਵੱਡੇ ਆਗੂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨਗੇ:– ਸੁਖਬੀਰ ਬਾਦਲ।

ਕਾਂਗਰਸ ਪਾਰਟੀ ਨੂੰ ਹਲਕਾ ਅਮਲੋਹ ਵਿੱਚ ਵੱਡਾ ਝੱਟਕਾ।

ਰਣਜੀਤ ਘੋਲਾ ਕਾਂਗਰਸ ਪਾਰਟੀ ਛੱਡ ਰਾਜੂ ਖੰਨਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ।

ਅਮਲੋਹ,25 ਨਵੰਬਰ (ਮਧੂਸਾਰ ਬਿਊਰੋ) ਅੱਜ ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜਾਟ ਮਹਾਂਸਭਾ ਪੰਜਾਬ ਦੇ ਜਰਨਲ ਸਕੱਤਰ ਰਣਜੀਤ ਸਿੰਘ ਘੋਲਾ ਉੱਚੀ ਰੁੜਕੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਪਣੇ ਸਾਥੀਆਂ ਸਮੇ ਮੁੱਖ ਦਫਤਰ ਚੰਡੀਗੜ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਰਣਜੀਤ ਸਿੰਘ ਘੋਲਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਜਿਥੇ ਵਧਾਈ ਦਿੱਤੀ ਉਥੇ ਉਹਨਾਂ ਕਿਹਾ ਕਿ ਰਣਜੀਤ ਸਿੰਘ ਘੋਲਾ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੰਦੇ ਹੋਏ ਲੋਕਾਂ ਦੀ ਸੇਵਾ ਕਰਨ ਦਾ ਮਾਣ ਵੀ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹਾ ਪਾਰਟੀ ਹੈ ਜਿਸ ਵੱਲੋਂ ਹਰ ਧਰਮ ਤੇ ਮਜਬਹ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਇੱਕ ਵਰਕਰ ਤੇ ਆਗੂ ਨੂੰ ਸਰਕਾਰ ਤੇ ਪਾਰਟੀ ਅੰਦਰ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਤੇ ਸੂਬੇ ਦੇ ਲੋਕ ਇਸ ਲਈ ਹੀ ਸ਼੍ਰੋਮਣੀ ਅਕਾਲੀ ਦਲ ਤੇ ਵੱਡਾ ਮਾਣ ਕਰਦੇ ਹਨ। ਸ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਚੰਨੀ ਸਰਕਾਰ ਜਿਥੇ ਹਰ ਪੱਖ ਤੋਂ ਬੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਉਥੇ ਆਪ ਦੇ ਆਗੂ ਵੀ ਕੂੜ ਪ੍ਰਚਾਰ ਤੋ ਸ਼ਿਵਾਏ ਕੁਝ ਨਹੀ ਕਰ ਰਹੇ। ਜਿਹਨਾਂ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ। ਜਿਸ ਲਈ 2022 ਵਿੱਚ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਵੱਡੀ ਗਿਣਤੀ ਵਿੱਚ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋ ਕਾਂਗਰਸ ਪਾਰਟੀ,ਤੇ ਆਪ ਪਾਰਟੀ ਛੱਡ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਤੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਜੋ ਸਾਡੇ ਸਪੰਰਕ ਵਿੱਚ ਹਨ।ਉਹ ਵੀ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਹਲਕਿਆਂ ਤੋ ਸੰਗਤਾਂ ਨੂੰ ਨਾਲ ਲੈਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ।

ਜਿਸ ਨਾਲ ਜਿਥੇ ਪਾਰਟੀ ਮਜ਼ਬੂਤ ਹੋਵੇਗੀ ਉਥੇ 2022 ਵਿੱਚ ਗੱਠਜੋੜ ਦੀ ਸਰਕਾਰ ਬਣਨੀ ਵੀ ਤੈਅ ਹੈ। ਸ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਵਿੱਚੋਂ ਉੱਤਰਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ।ਤਾ ਜੋ ਸੂਬੇ ਅੰਦਰ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਹੋ ਸਕੇ। ਇਸ ਮੌਕੇ ਤੇ ਉਹਨਾਂ ਨਾਲ ਪੀ ਏ ਸੀ ਕਮੇਟੀ ਮੈਂਬਰ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸੀਨੀਅਰ ਆਗੂ ਰਾਜਿੰਦਰ ਸਿੰਘ ਰਾਜੀ ਬਿਲਿੰਗ ਵਿਸ਼ੇਸ਼ ਤੌਰ ਤੇ ਹਾਜਰ ਸਨ।

Leave a Reply

Your email address will not be published. Required fields are marked *