ਪਟਿਆਲਾ

ਭਾਜਪਾ ਸ਼ਹਿਰੀ ਦੇ ਮੀਤ ਪ੍ਰਧਾਨ ਵਰੁਣ ਜਿੰਦਲ ਦਾ ਕਾਂਗਰਸੀਆਂ ’ਤੇ ਤੰਜ ਮੇਅਰ ਦੀ ਕੁਰਸੀ ਬਚਾਉਣ ਲਈ ਹੋਇਆ ਜੈਸੇ ਕੋ ਤੈਸੇ ਵਾਲਾ ਹਾਲ।

ਨਿਗਮ ਚੋਣਾਂ ’ਚ ਹਾਕਮ ਧਿਰ ਨੇ ਭਾਜਪਾ ਦੇ ਉਮੀਦਵਾਰਾਂ ਨਾਲ ਜੋ ਕੀਤਾ ਅੱਜ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਦਾ ਹੋਇਆ

ਪਟਿਆਲਾ- (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਹਲਕਾ ਪਟਿਆਲਾ ਵਿੱਚ ਕਾਂਗਰਸ ਪਾਰਟੀ ਦੇ ਮੇਅਰ ਦੀ ਕੁਰਸੀ ਨੂੰ ਲੈ ਕੇ ਕਾਂਗਰਸੀਆਂ ਵਿੱਚ ਚੱਲ ਰਹੇ ਵਿਵਾਦ ’ਤੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਮੀਤ ਪ੍ਰਧਾਨ ਵਰੁਣ ਜਿੰਦਲ ਨੇ ਤੰਜ ਕਸਦਿਆਂ ਕਿਹਾ ਕਿ ਅੱਜ ਜੈਸੇ ਕੋ ਤੈਸੇ ਵਾਲੀ ਕਹਾਵਤ ਸਿੱਧ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ 2017 ਵਿੱਚ ਹਾਕਮ ਧਿਰ ਦੇ ਕੌਂਸਲਰਾਂ ਨੇ ਸੱਤਾ ਹਥਿਆਉਣ ਲਈ ਭਾਜਪਾ ਦੇ ਉਮੀਦਵਾਰਾਂ ਨਾਲ ਜੋ ਕੀਤਾ ਅੱਜ ਉਨ੍ਹਾਂ ਕੌਂਸਲਰਾਂ ਨਾਲ ਵੀ ਉਹੀ ਹੋ ਰਿਹਾ ਹੈ। ਜਦੋਂ ਮੇਅਰ ਦੀ ਕੁਰਸੀ ਲਈ ਬਹੁਮਤ ਸਾਬਤ ਕਰਨ ਲਈ ਕਾਂਗਰਸੀ ਕੌਂਸਲਰਾਂ ਨੂੰ ਹੀ ਨਗਰ ਨਿਗਮ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।

ਸ੍ਰੀ ਜਿੰਦਲ ਨੇ ਕਿਹਾ ਕਿ 2017 ਵਿੱਚ ਕਾਂਗਰਸ ਪਾਰਟੀ ਨੇ ਨਗਰ ਨਿਗਮ ਪਟਿਆਲਾ ’ਤੇ ਕਬਜ਼ਾ ਕਰਨ ਲਈ ਪੂਰੀ ਧੱਕੇਸ਼ਾਹੀ ਕੀਤੀ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸੀ ਅਤੇ ਬਾਕੀ ਉਮੀਦਵਾਰਾਂ ਨਾਲ ਚੋਣਾਂ ਵਾਲੇ ਦਿਨ ਪੁਲੀਸ ਦੇ ਸਿਰ ’ਤੇ ਧੱਕੇਸ਼ਾਹੀ ਕੀਤੀ ਗਈ। ਉਸ ਦੇ ਬਾਵਜੂਦ ਕਾਂਗਰਸੀ ਕੌਂਸਲਰਾਂ ਨੂੰ ਜ਼ਿਆਦਾਤਰ ਵਾਰਡਾਂ ਵਿੱਚ ਬਹੁਤ ਥੋਡ਼ੀਆਂ ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਅੱਜ ਠੀਕ ਉਸੇ ਤਰ੍ਹਾਂ ਦਾ ਦ੍ਰਿਸ਼ ਮੁਡ਼ ਵਾਪਰ ਰਿਹਾ ਹੈ। ਜਦੋਂ ਕਾਂਗਰਸ ਪਾਰਟੀ ਦੇ ਹੀ ਕੌਂਸਲਰਾਂ ਨੂੰ ਮੇਅਰ ਦੀ ਕੁਰਸੀ ਲਈ ਆਪਣੇ ਵੋਟ ਦੀ ਵਰਤੋਂ ਕਰਨ ਲਈ ਨਿਗਮ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਦੀ ਪਿਰਤ ਨਾ ਪਾਈ ਹੁੰਦੀ ਤਾਂ ਸ਼ਾਇਦ ਅੱਜ ਕਾਂਗਰਸੀ ਕੌਂਸਲਰਾਂ ਨੂੰ ਇਹ ਹਾਲ ਨਾ ਦੇਖਣਾ ਪੈਂਦਾ।

ਭਾਜਪਾ ਦੇ ਸ਼ਹਿਰੀ ਮੀਤ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਹੀ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਕਰਦੇ ਆਈ ਹੈ। ਅੱਜ ਮੁਡ਼ ਕਾਂਗਰਸ ਪਾਰਟੀ ਵੱਲੋਂ ਆਪਣੇ ਚਹੇਤੇ ਵਿਅਕਤੀਆਂ ਨੂੰ ਕੁਰਸੀ ’ਤੇ ਬਿਠਾਉਣ ਲਈ ਆਪਣੀ ਹੀ ਪਾਰਟੀ ਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਤੋਂ ਸਾਫ ਹੁੰਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਵਰਕਰ ਨੂੰ ਕੋਈ ਮਾਨ ਸਤਕਾਰ ਨਹੀਂ ਦਿੱਤਾ ਜਾਂਦਾ। ਜਦੋਂ ਕਿ ਲੋਡ਼ ਪੈਣ ’ਤੇ ਆਪਣੇ ਹੀ ਵਰਕਰਾਂ ਨੂੰ ਵਰਤ ਕੇ ਖੁੱਡੇ ਲਗਾ ਦਿੱਤਾ ਜਾਂਦਾ ਹੈ। ਕਾਂਗਰਸ ਦੀ ਅਜਿਹੀ ਸੋਚ ਦਾ ਜਵਾਬ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ 2022 ਵਿੱਚ ਜਰੂਰ ਦੇਣਗੇ।

Leave a Reply

Your email address will not be published. Required fields are marked *