ਪਟਿਆਲਾ

ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੁਕ।

ਪਟਿਆਲਾ 27 ਨਵੰਬਰ(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜਿਲਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਦੇ ਸਵੀਪ ਸੈਲ ਦੇ ਅਧਿਕਾਰੀ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਦੀ ਓ.ਪੀ.ਡੀ ਆਪਣੀ ਸਿਹਤ ਜਾਂਚ ਕਰਵਾਉਣ ਆਏ ਮਰੀਜ ਅਤੇ ਉਹਨਾਂ ਦੇ ਸਕੇ ਸਬੰਧੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ।

ਹਾਜਰੀਨ ਨੂੰ ਸੰਬੋਧਨ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਸੋ ਪ੍ਰਤੀਸ਼ਤ ਭਾਗੀਦਾਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾਵੇ। ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਲਾਲਚ, ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਆਨ ਲਾਈਨ ਨਵੀਆਂ ਵੋਟਾਂ ਬਣਵਾਉਣ ਜਾਂ ਵੋਟਾਂ ਵਿਚ ਸੁਧਾਈ ਦਾ ਕੰਮ ਜਾਰੀ ਹੈ ਜੋ ਕਿ 30 ਨਵੰਬਰ ਤੱਕ ਜਾਰੀ ਰਹੇਗਾ[ਉਹਨਾਂ ਦਿਵਿਆਂਗਜਨਾਂ ਦੀਆਂ ਵੋਟਾਂ ਬਣਵਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਪਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵੋਟਾਂ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੂੰ 1950 ਬਾਰੇ ਵੀ ਦੱਸਿਆਂ ਗਿਆ।

Leave a Reply

Your email address will not be published. Required fields are marked *