ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਬਣਨ ‘ਤੇ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬਹੁਤ-ਬਹੁਤ ਮੁਬਾਰਕਾਂ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਦੇ ਸਾਲਾਨਾ ਇਜਲਾਸ ਵਿਚ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ, ਸ. ਰਘੁਜੀਤ ਸਿੰਘ ਵਿਰਕ ਜੀ ਨੂੰ ਸੀਨੀਅਰ ਮੀਤ ਪ੍ਰਧਾਨ, ਪਿ੍ਰੰਸੀਪਲ ਸੁਰਿੰਦਰ ਸਿੰਘ ਜੀ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਕਰਨੈਲ ਸਿੰਘ ਪੰਜੋਲੀ ਜੀ ਨੂੰ ਜਨਰਲ ਸਕੱਤਰ ਚੁਣੇ ਜਾਣ ‘ਤੇ ਖ਼ਾਲਸਾ ਕਾਲਜ ਪਟਿਆਲਾ ਦੇ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਸ. ਸੁਰਜੀਤ ਸਿੰਘ ਰੱਖੜਾ, ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ ਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਸਿਰਮੌਰ ਸੰਸਥਾ ਹੈ ਅਤੇ ਉਨ੍ਹਾਂ ਨੇ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਦੇ ਪ੍ਰਧਾਨ ਬਣਨ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਜੀ ਦੇ ਲੰਮੇ ਤਜਰਬੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀਆਂ ਸੰਸਥਾਵਾਂ ਦੀ ਤਰੱਕੀ ਅਤੇ ਚੜ੍ਹਦੀਕਲਾ ਵਿੱਚ ਹੋਰ ਵੀ ਬਲ ਮਿਲੇਗਾ ਅਤੇ ਸੰਸਥਾਵਾਂ ਆਪਣੇ ਨਿਸ਼ਚਿਤ ਟੀਚਿਆਂ ਵੱਲ ਵਧਦੀਆਂ ਹੋਈਆਂ ਪੂਰੀ ਮਨੁੱਖਤਾ ਲਈ ਸਹਾਈ ਹੋਣਗੀਆਂ।
ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸਟਾਫ ਅਤੇ ਵਿਦਿਆਰਥੀਆਂ ਨਾਲ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਸ. ਹਰਜਿੰਦਰ ਸਿੰਘ ਧਾਮੀ ਜੋ ਕਿ ਐਡਵੋਕੇਟ ਹਨ ਅਤੇ ਪੰਥਕ ਮਸਲਿਆਂ ਦੀ ਬੜੀ ਡੂੰਘੀ ਸਮਝ ਰੱਖਦੇ ਹਨ। ਵਿਸ਼ੇਸ਼ ਜਿਕਰਯੋਗ ਹੈ ਕਿ ਸ. ਹਰਜਿੰਦਰ ਸਿੰਘ ਧਾਮੀ ਜੀ ਪਿਛਲੇ ਸਾਲ ਤੋਂ ਮੁੱਖ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੇਵਾਵਾਂ ਨਿਭਾਅ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਸਦਕਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਹੁਤ ਅਹਿਮ ਕਾਰਜ ਹੋਏ ਹਨ ਜਿਨ੍ਹਾਂ ਦਾ ਫਾਇਦਾ ਸਨ ਭਵਿੱਖ ਵਿੱਚ ਵੀ ਮਿਲੇਗਾ। ਇਸ ਮੌਕੇ ਪਿ੍ਰੰਸੀਪਲ ਅਤੇ ਸਮੂਹ ਸਟਾਫ ਨੇ ਚੁਣੇ ਗਏ ਅੰਤਿ੍ਰਗ ਮੈਂਬਰਾਂ ਨੂੰ ਵੀ ਬਹੁਤ_ਬਹੁਤ ਵਧਾਈ ਦਿੱਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸੇ ਤਰ੍ਹਾਂ ਹੀ ਸੰਸਥਾ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਦੇ ਹੋਏ ਵਿਸ਼ਵ ਵਿੱਚ ਆਪਣਾ ਨਾਂ ਰੋਸ਼ਨ ਕਰੇ।

