ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਬਣ ਜਾਣ ਉਪਰੰਤ ਵੱਖ ਵੱਖ ਸਭਾ ਸੁਸਾਇਟੀਆਂ ਦੇ ਪ੍ਰਧਾਨ ਸਹਿਬਾਨ ਵੱਲੋਂ ਸਨਮਾਨ ਦੇ ਕੇ ਨਿਵਾਜ਼ਿਆ ਗਿਆ
ਸ੍ਰੀ ਫਤਹਿਗੜ੍ਹ ਸਾਹਿਬ 30 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਵਿੱਚ ਵੋਟਾਂ ਪਾ ਕੇ ਜਰਨਲ ਸਕੱਤਰ ਚੁਣੇ ਜਾਣ ਦੀ ਖੁਸੀ ਵਿਚ ਹਲਕਾ ਸ੍ਰੀ ਫਤਿਹਗਡ਼੍ਹ ਸਾਹਿਬ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਕ ਅਤੇ ਪੰਥਕ ਸੰਸਥਾਵਾ ਦੇ ਆਗੂ ਸਾਹਿਬਾਨ ਵਲੋ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਵੱਖ ਵੱਖ ਥਾਵਾ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਸੇਵਾ ਗੁਰੂ ਪਾਤਸ਼ਾਹ ਜੀ ਦੀ ਬਖਸਿਸ਼ ਅਤੇ ਸਾਹਿਬਜਾਦਿਆ ਦੀ ਅਸੀਸ ਸਦਕਾ ਹੀ ਝੋਲੀ ਵਿਚ ਪਈ ਹੈ।ਉਨ੍ਹਾਂ ਕਿਹਾ ਕਿ ਜਨਰਲ ਸਕੱਤਰ ਬਣਨ ਉਪਰੰਤ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਅੰਮ੍ਰਿਤ ਸੰਚਾਰ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਜਾ ਸਕੇ ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਦੇ ਕੇ ਮਾਣਮੱਤੀ ਸੰਸਥਾ ਖੜ੍ਹੀ ਕੀਤੀ ਹੈ ਜਿਸ ਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ ਤੇ ਇਸ ਦੀ ਚਡ਼੍ਹਦੀ ਕਲਾ ਲਈ ਸਹਿਯੋਗ ਦੇਣ ਦਾ ਯਤਨ ਕਰਨਾ ਚਾਹੀਦਾ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਸ਼ੇਰ ਸਿੰਘ ਪ੍ਰਧਾਨ ਮਿਊਂਸੀਪਲ ਕਮੇਟੀ ਸਰਦਾਰ ਜਗਦੀਪ ਸਿੰਘ ਚੀਮਾ ਮੈਂਬਰ ਅਵਤਾਰ ਸਿੰਘ ਰਿਆ ਮੈਨੇਜਰ ਗੁਰਦੀਪ ਸਿੰਘ ਕੰਗ ਸਰਦਾਰ ਦੀਦਾਰ ਸਿੰਘ ਭੱਟੀ ਸਰਦਾਰ ਸਰਬਜੀਤ ਸਿੰਘ ਬਿੱਲਾ , ਸੁਰਿੰਦਰ ਸਿੰਘ ਸੁਹਾਗਹੇੜੀ ਅਤੇ ਸੁਰਿੰਦਰ ਸਿੰਘ ਸਮਾਣਾ ਆਦਿ ਹਾਜ਼ਰ ਸਨ

