ਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾਣਗੇ : ਜਥੇਦਾਰ ਪੰਜੋਲੀ

ਫਤਿਹਗੜ੍ਹ ਸਾਹਿਬ, 1 ਦਸੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜ਼ਿਲ੍ਹੇ ਦੇ ਪਿੰਡ ਸੁਹਾਗਹੇੜੀ ਵਿਖੇ ਜਥੇਦਾਰ ਸੁਰਿੰਦਰ ਸਿੰਘ ਸੁਹਾਗਹੇੜੀ ਦੇ ਘਰ ਵਿਖੇ ਉਨ੍ਹਾਂ ਦੇ ਸਨਮਾਨ ਸਮਾਰੋਹ ਇਸ ਦੌਰਾਨ ਆਯੋਜਿਤ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ । ਤੇਈ ਦੋ ਹਜਾਰ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਹਲਕੇ ਫਤਹਿਗੜ੍ਹ ਸਾਹਿਬ ਵਿਚ ਧਰਮ ਪ੍ਰਚਾਰ ਦੀ ਵਿਸ਼ੇਸ਼ ਲਹਿਰ ਚਲਾਈ ਜਾਵੇਗੀ ਜਿੱਥੇ ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੋੜਿਆ ਜਾਵੇਗਾ । ਜਥੇਦਾਰ ਪੰਜੋਲੀ ਨੇ ਕਿਹਾ ਕਿ ਜ਼ਿਲ੍ਹੇ ਦੇ ਇਤਿਹਾਸਕ ਪਿੰਡਾਂ ਵਿਚ ਆਉਣ ਵਾਲੇ ਦਿਨਾਂ ਵਿਚ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਹਜੂਰੀ ਰਾਗੀ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ ।

ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁਰਿੰਦਰ ਸਿੰਘ ਸੁਹਾਗਹੇੜੀ ਅਤੇ ਕਮੇਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸੁਹਾਗਹੇੜੀ ਨੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਜਥੇਦਾਰ ਪੰਜੋਲੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਤੌਰ ਜਨਰਲ ਸਕੱਤਰ ਚੁਣੇ ਜਾਣ ਤੇ ਸਿਰੋਪਾਓ ਲੋਈ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਕੀਤਾ । ਇਸ ਮੌਕੇ ਜਥੇਦਾਰ ਸੁਹਾਗੜੀ ਨੇ ਕਿਹਾ ਕਿ ਜਥੇਦਾਰ ਪੰਜੋਲੀ ਨੂੰ ਜਨਰਲ ਸਕੱਤਰ ਚੁਣੇ ਜਾਣ ਨਾਲ ਇਲਾਕੇ ਨੂੰ ਵੱਡਾ ਮਾਣ ਮਿਲਿਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਸੁਹਾਗੇਡ਼ੀ, ਗੁਰਮੀਤ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਜਸਕਰਨ ਸਿੰਘ ਸਵਰਨ ਸਿੰਘ, ਨਾਹਰ ਸਿੰਘ ਨੰਬਰਦਾਰ, ਲਖਵੀਰ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਅੰਗਰੇਜ ਸਿੰਘ, ਬਲਦੇਵ ਸਿੰਘ, ਦਿਲਬਰ ਸਿੰਘ ਬਾਘਾ, ਬਲਜੀਤ ਸਿੰਘ ਸੈਣੀ, ਮਨਿੰਦਰਜੀਤ ਸਿੰਘ ਕਰੋੜੀ, ਗਗਨਜੀਤ ਸਿੰਘ ਮਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *