ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਵੱਲੋਂ ‘ਪੰਜਾਬ ਦੀ ਚੰਗੀ ਸਰਕਾਰ’ ਆਨਲਾਈਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ (ਮਧੂਸਾਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚੁੱਕੇ ਗਏ ਇਤਿਹਾਸਕ ਕਦਮਾਂ ਨੂੰ ਉਜਾਗਰ ਕਰਦਿਆਂ ਪੀ.ਪੀ.ਸੀ.ਸੀ. ਦੇ ਸੋਸ਼ਲ ਮੀਡੀਆ ਵਿਭਾਗ ਵੱਲੋਂ ‘ਪੰਜਾਬ ਦੀ ਚੰਗੀ ਸਰਕਾਰ’ ਆਨਲਾਈਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। #PunjabDiChangiSarkar ਅੱਜ ਟਵਿੱਟਰ ‘ਤੇ ਪਹਿਲੇ ਨੰਬਰ ‘ਤੇ ਟ੍ਰੈਂਡ ਕੀਤਾ। ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵੱਲੋਂ ਕੌਮੀ ਪੱਧਰ ‘ਤੇ ਅਤੇ ਪੰਜਾਬ ਦੇ ਨਾਲ-ਨਾਲ ਕਾਂਗਰਸ ਵਰਕਰਾਂ ਅਤੇ ਵਲੰਟੀਅਰਾਂ ਦੁਆਰਾ ਕੀਤੇ 76,400 ਤੋਂ ਵੱਧ ਟਵੀਟਸ ਨਾਲ ਇਹ ਟ੍ਰੈਂਡ ਹੋਇਆ। ਇਸ ਤੋਂ ਇਲਾਵਾ ਯੂਥ ਕਾਂਗਰਸ, ਮਹਿਲਾ ਕਾਂਗਰਸ, ਕਾਂਗਰਸ ਸੇਵਾ ਦਲ ਅਤੇ ਹੋਰ ਮੋਹਤਬਰ ਜਥੇਬੰਦੀਆਂ ਦੇ ਵਲੰਟੀਅਰਾਂ ਨੇ ਵੀ ਇਸ ਮੁਹਿੰਮ ਵਿੱਚ ਹਿੱਸਾ ਲਿਆ। ਇਸ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਅਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਲੋਕ ਪੱਖੀ ਪਹਿਲਕਦਮੀਆਂ ਨੂੰ ਦੇਖਦਿਆਂ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਵੀ ਲੋਕਾਂ ਨੇ ਇਸ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

ਕੁਝ ਫੈਸਲੇ ਜਿਵੇਂ ਕਿ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਪੈਟਰੋਲ ਅਤੇ ਡੀਜ਼ਲ ‘ਤੇ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕੁਟੌਤੀ, 2 ਕਿਲੋਵਾਟ ਤੱਕ ਬਿਜਲੀ ਲੋਡ ਵਾਲੇ ਲੋਕਾਂ ਦੇ ਬਿਜਲੀ ਬਕਾਇਆ ਦੀ ਮੁਆਫੀ, ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਅਜਿਹੇ ਹੋਰ ਫੈਸਲੇ ਜੋ ਸੂਬੇ ਭਰ ਵਿੱਚ ਲਾਗੂ ਕੀਤੇ ਗਏ ਹਨ, ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦੇ ਕੋਆਰਡੀਨੈਟਰ ਸਮਰਾਟ ਢੀਂਗਰਾ ਨੇ ਕਿਹਾ, “ਪੰਜਾਬ ਦੀ ਚੰਗੀ ਸਰਕਾਰ ਮੁਹਿੰਮ ਦਾ ਅੱਜ ਟਵਿੱਟਰ ‘ਤੇ ਪਹਿਲੇ ਨੰਬਰ ‘ਤੇ ਚੱਲ ਰਿਹਾ ਨਤੀਜਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਕਾਂਗਰਸ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜ਼ਮੀਨੀ ਪੱਧਰ ‘ਤੇ ਲੋਕ ਸ਼ਲਾਘਾ ਕਰ ਰਹੇ ਹਨ ਤੇ ਇਹ ਅਕਾਲੀ ਦਲ, ਆਪ ਅਤੇ ਭਾਜਪਾ ਦੇ ਮੂੰਹ ‘ਤੇ ਕਰਾਰੀ ਚਪੇੜ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅਜਿਹੇ ਆਗੂ ਹੀ ਨਹੀਂ ਹਨ, ਜਿਨ੍ਹਾਂ ‘ਤੇ ਲੋਕ ਭਰੋਸਾ ਨਹੀਂ ਕਰ ਸਕਦੇ ਹਨ ਤੇ ਨਾਂ ਹੀ ਉਨ੍ਹਾਂ ਕੋਲ ਪੰਜਾਬ ਦੇ ਭਵਿੱਖ ਲਈ ਆਪਣੇ ਜ਼ੁਮਲਿਆਂ ਤੋਂ ਇਲਾਵਾ ਕੋਈ ਵੀ ਵਿਜ਼ਨ ਹੈ।

ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਪ੍ਰੈਸ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਇਹ ਪੰਜਾਬ ਵਿੱਚ ‘ਚੰਨੀ ਸਰਕਾਰ’ ਨਹੀਂ ਹੈ, ਸਗੋਂ ਇਹ ‘ਪੰਜਾਬ ਦੀ ਚੰਗੀ ਸਰਕਾਰ’ ਹੈ।

Leave a Reply

Your email address will not be published. Required fields are marked *