ਪੰਜਾਬਪਟਿਆਲਾ

ਅਮਲੋਹ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਰ ਵਰਕਰ ਤੇ ਆਗੂ ਪੱਬਾ ਭਾਰ:– ਜਗਦੀਪ ਚੀਮਾ, ਰਾਜੂ ਖੰਨਾ।

ਰੋਡ ਸ਼ੋਅ ਵਿੱਚ ਵੱਡੀ ਗਿਣਤੀ ਯੂਥ ਤੇ ਐਸ ਓ ਆਈ ਨੌਜਵਾਨਾਂ ਨੂੰ ਸ਼ਾਮਿਲ ਹੋਣ ਦੀ ਕੀਤੀ ਅਪੀਲ ।

ਅਮਲੋਹ, 3 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਕੱਲ 4 ਦਸੰਬਰ ਨੂੰ ਹਲਕਾ ਅਮਲੋਹ ਅੰਦਰ ਸੰਗਮ ਪੈਲਿਸ ਅਮਲੋਹ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਇੱਕਠ ਪੱਖੋਂ ਇਤਿਹਾਸ ਸਿਰਜੇਗੀ ਕਿਉਂਕਿ ਪਾਰਟੀ ਦਾ ਹਰ ਇੱਕ ਵਰਕਰ ਤੇ ਆਗੂ ਰੈਲੀ ਨੂੰ ਲੈਕੇ ਪੱਬਾ ਭਾਰ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸਰਹਿੰਦ ਤੋ ਉਮੀਦਵਾਰ ਜਥੇਦਾਰ ਜਗਦੀਪ ਸਿੰਘ ਚੀਮਾ ਤੇ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਰੈਲੀ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਗੱਠਜੋੜ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨ ਸਮੇ ਸਾਂਝੇ ਤੌਰ ਤੇ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਅਮਲੋਹ ਰੈਲੀ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਬਸਪਾ ਗੱਠਜੋੜ ਦਾ ਹਰ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।

ਉਥੇ ਹਲਕੇ ਦੇ ਹਰ ਪਿੰਡ ਤੇ ਵਾਰਡ ਵਿੱਚੋਂ ਵੱਡੀ ਗਿਣਤੀ ਸੰਗਤਾਂ ਸੰਗਮ ਪੈਲਿਸ ਅਮਲੋਹ ਵਿੱਚ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਗੱਠਜੋੜ ਦੀ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਤੋਂ ਵੀ ਜਾਣੂ ਹੋਣਗੇ। ਰਾਜੂ ਖੰਨਾ ਨੇ ਹਲਕੇ ਦੀਆਂ ਸੰਗਤਾਂ ਨੂੰ ਜਿਥੇ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ ਉਥੇ ਉਹਨਾਂ ਯੂਥ ਅਕਾਲੀ ਦਲ ਤੇ ਐਸ ਓ ਆਈ ਦੇ ਸਮੁੱਚੇ ਅਹੁਦੇਦਾਰਾਂ ਨੂੰ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਕੀਤੇ ਜਾ ਰਹੇ ਰੋਡ ਸ਼ੋ ਵਿੱਚ ਕਾਰਾ , ਮੋਟਰਸਾਈਕਲਾਂ, ਜੀਪਾਂ ਵਿੱਚ ਸ਼ਾਮਲ ਹੋ ਕੇ ਰੋਡ ਸੋਅ ਦਾ ਹਿੱਸਾ ਬਣਨ ਦੀ ਗੱਲ ਵੀ ਆਖੀ। ਰਾਜੂ ਖੰਨਾ ਨੇ ਕਿਹਾ ਕਿ ਰੈਲੀ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।ਤੇ ਵੱਡੀ ਗਿਣਤੀ ਵਿੱਚ ਪੁੱਜਣ ਵਾਲੀਅਾਂ ਸੰਗਤਾਂ ਲਈ ਲੰਗਰਾ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਮੀਟਿੰਗ ਵਿੱਚ ਸਾਬਕਾ ਚੇਅਰਮੈਨ ਬਲਤੇਜ ਸਿੰਘ ਮਹਿਮੂਦਪੁਰ, ਯੂਥ ਆਗੂ ਅਮੋਲਕ ਸਿੰਘ ਵਿਰਕ, ਸਾਬਕਾ ਚੇਅਰਮੈਨ ਸੰਨੀ ਰੰਧਾਵਾ, ਯੂਥ ਆਗੂ ਵਿੱਕੀ ਚਾਹਲ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਮਨਜੀਤ ਸਿੰਘ ਸਲਾਣਾ, ਅਮਰੀਕ ਸਿੰਘ ਮੇਜੀ, ਅਮਰਜੀਤ ਸਿੰਘ ਮੁੱਢੜੀਆ, ਯੂਥ ਆਗੂ ਕਮਲਦੀਪ ਸਿੰਘ ਬਾਜਵਾ, ਬੇਅੰਤ ਸਿੰਘ ਰੁੜਕੀ, ਕੁਲਵਿੰਦਰ ਟਿੱਕੂ ਬਦੀਨਪੁਰ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਰਵਿੰਦਰ ਸਿੰਘ ਸੋਢੀ,ਸਵਰਨ ਸਿੰਘ ਗੋਪਾਲੋ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ,ਕਿਸਾਨ ਆਗੂ ਸ਼ਰਧਾ ਸਿੰਘ ਛੰਨਾ, ਬਸਪਾ ਆਗੂ ਕੁਲਵੰਤ ਸਿੰਘ ਮਹਿਤੋ,ਡਾ ਅਰਜੁਨ ਸਿੰਘ, ਭੁਪਿੰਦਰ ਸਿੰਘ ਡਡਹੇੜੀ, ਸੀਨੀਅਰ ਆਗੂ ਰਾਜੀ ਬਿਲਿੰਗ, ਸੀਨੀਅਰ ਆਗੂ ਕੁਲਵੰਤ ਸਿੰਘ ਲਾਡਪੁਰ, ਮਾਸਟਰ ਚਰਨ ਸਿੰਘ ਸੌਟੀ,ਸੇਵਾ ਸਿੰਘ ਅਮਲੋਹ , ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ ਤੋਂ ਇਲਾਵਾ ਗੱਠਜੋੜ ਦੇ ਪ੍ਰਮੁੱਖ ਆਗੂ ਹਾਜਰ ਸਨ।

Leave a Reply

Your email address will not be published. Required fields are marked *