ਦੇਸ਼-ਵਿਦੇਸ਼ਪੰਜਾਬਪਟਿਆਲਾ

ਭਾਜਪਾ ਦਾ ਨਿਸ਼ਾਨਾ 117 ਸੀਟਾਂ ’ਤੇ ਰਹੇਗਾ ਫੋਕਸ : ਅਸ਼ਵਨੀ ਸ਼ਰਮਾ

ਚੋਣ ਮੈਨੀਫੈਸਟੋ ’ਚ ਕੀਤੇ ਚੁਣਾਵੀ ਵਾਅਦਿਆਂ ਦਾ ਚੋਣ ਕਮਿਸ਼ਨ ਲਵੇ ਨੋਟਿਸ

ਕੇਜਰੀਵਾਲ ਤੇ ਚੰਨੀ ਪੰਜਾਬ ਦੇ ਲੋਕਾਂ ਨਾਲ ਕਰ ਰਹੇ ਹਨ ਜੁਮਲੇਬਾਜੀ

ਪਟਿਆਲਾ 4 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਵੱਡੇ ਵੱਡੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ,ਜਦਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਚੁਣਾਵੀ ਵਾਅਦਿਆਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ। ਅਸ਼ਵਨੀ ਸ਼ਰਮਾ ਅੱਜ ਪੰਚਾਇਤ ਭਵਨ ਵਿਖੇ ਪਾਰਟੀ ਦੀਆਂ ਬਲਾਕ ਪੱਧਰੀ ਮੀਟਿੰਗ ਦੌਰਾਨ ਪ੍ਰੈਸ ਕਾਨਫਰੰਸ ਮੌਕੇ ਸੰਬੋਧਨ ਕਰ ਰਹੇ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਪ੍ਰਾਪਤੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਚੋਣ ਮੈਨੀਫੈਸਟੋ ’ਚ ਵਾਅਦੇ ਕੀਤੇ ਸੀ,ਪਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਹੁਣ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਦੇ ਨਜ਼ਰ ਆ ਰਹੇ ਹਨ। ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਿੱਖਿਆ ਢਾਂਚੇ ਤੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ, ਜਦਕਿ ਦਿੱਲੀ ਦੇ ਸਕੂਲਾਂ ਦੀ ਅਸਲ ਤਸਵੀਰ ਕੁਝ ਹੋਰ ਹੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਘਰ ਬੈਠੇ ਹੀ 1000 ਦੇਣ ਦੀ ਗੱਲ ਕਰਦੇ ਹਨ ਜਦਕਿ ਇੱਕ ਰੁਪਿਆ ਵੀ ਦਿੱਲੀ ਦੀਆਂ ਮਹਿਲਾਵਾਂ ਨੂੰ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੀ ਨਿਸ਼ਾਨੇ ਲਾਉਂਦੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਤਰਜ਼ ਤੇ ਚੰਨੀ ਦਾ ਰਿਪੋਰਟ ਕਾਰਡ ਸਿਰਫ ਜੁਮਲੇਬਾਜੀ ਹੀ ਨਜਰ ਆ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਚੁਣਾਵੀ ਵਾਅਦੇ ਕਰਨ ਵਾਲੀਆਂ ਸਿਆਸੀ ਪਾਰਟੀਆਂ ਚੋਣ ਮੈਨੀਫੈਸਟੋ ਵਿਚ ਜੇ ਇਕ ਵੀ ਵਾਅਦਾ ਪੂਰਾ ਨਹੀਂ ਹੁੰਦਾ ਤਾਂ ਚੋਣ ਕਮਿਸ਼ਨ ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ। ਅਸ਼ਵਨੀ ਸ਼ਰਮਾ ਨੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਾ ਕਿਸਾਨ ਜਿੱਤੇ ਹਨ ਨਾ ਸਰਕਾਰ ਹਾਰੀ ਹੈ, ਜਦਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ਇਹੋ ਗੱਲ ਕਹੀ ਕਿ ਖੇਤੀ ਦੇ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣਾਏ ਗਏ ਸਨ ਅਤੇ ਹੁਣ ਦੇਸ਼ ਦੇ ਹਿੱਤ ਵਿੱਚ ਵਾਪਸ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਨ; ਕਿਸਾਨ ਜਿੱਤੇ ਹਨ ਤੇ ਨਾ ਹੀ ਸਰਕਾਰ ਬਲਕਿ ਦੇਸ਼ ਵਿੱਚ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਸ਼ਲਾਘਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਤੰਜ਼ ਕੱਸਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਅੱਤਵਾਦ ਨੂੰ ਬੜ੍ਹਾਵਾ ਦਿੰਦੀ ਰਹੀ ਹੈ ਅਤੇ ਗਾਇਕ ਸਿੱਧੂ ਮੁਸੇਵਾਲਾ ਹਮੇਸਾ ਹਥਿਆਰਾਂ ਨੂੰ ਪ੍ਰਮੋਟ ਕਰਦਾ ਹੈ, ਜੋ ਪੰਜਾਬ ਦਾ ਕਲਚਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਅਤੇ ਕਾਂਗਰਸ ਨੂੰ ਪੰਜਾਬੀ ਹੀ ਜਵਾਬ ਦੇਣਗੇ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੀਆਂ 117 ਵਿਧਾਨ ਸਭਾ ਨੂੰ ਲੜਨਾ ਹੈ। ਉਨ੍ਹਾਂ ਪੰਜਾਬ ਵਿੱਚ ਹੋ ਰਹੇ ਮਹਾਂ ਗੱਠਜੋੜ ਸਬੰਧੀ ਕਿਹਾ ਕਿ ਪਾਰਟੀ ਹਾਈਕਮਾਂਡ ਕੀ ਫੈਸਲਾ ਲੈਂਦੀ ਹੈ ਉਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਇੱਕੋ ਇੱਕ ਨਿਸ਼ਾਨਾ ਨਵਾਂ ਪੰਜਾਬ ਭਾਜਪਾ ਦੇ ਨਾਲ ਹੈ ਅਤੇ ਹੁਣ ਅਸੀਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਜੁਟੇ ਹੋਏ ਹਾਂ।

Leave a Reply

Your email address will not be published. Required fields are marked *