ਪੰਜਾਬਪਟਿਆਲਾ

ਹਲਕੇ ਦੀਆ ਵੱਡੀ ਗਿਣਤੀ ਸੰਗਤਾਂ ਦਾ ਅਮਲੋਹ ਰੈਲੀ ਵਿੱਚ ਸ਼ਾਮਲ ਹੋਣ ਤੇ,ਮੇਰਾ ਰੋਮ ਰੋਮ ਰਿਣੀ ਰਹੇਗਾ:– ਰਾਜੂ ਖੰਨਾ।

ਅਮਲੋਹ,5 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਕੱਲ ਸੰਗਮ ਪੈਲਿਸ ਅਮਲੋਹ ਵਿਖੇ ਹੋਈ ਭਰਵੀਂ ਰੈਲੀ ਵਿੱਚ ਹਲਕਾ ਅਮਲੋਹ ਦੀਆ ਸੰਗਤਾਂ ਵੱਲੋਂ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਪੁੱਜ ਕੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜਿਥੇ ਮੈਂ ਹਲਕੇ ਦੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਾਂ ਹਾਂ

ਉਥੇ ਰੋਡ ਸੌਅ ਦੀ ਕਾਮਯਾਬੀ ਤੇ ਰੈਲੀ ਵਿੱਚ ਉੱਮੜੇ ਜਨ ਸੈਲਾਬ ਲੲੀ ਵੀ ਹਲਕਾ ਦੀਆਂ ਸੰਗਤਾ ਵੱਲੋ ਦਿੱਤੇ ਪਿਆਰ ਲਈ ਮੇਰਾ ਰੋਮ ਰੋਮ ਹਮੇਸ਼ਾ ਰਿਣੀ ਰਹੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੀਆਂ ਸਮੁੱਚੀਆਂ ਸੰਗਤਾ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਰਕਰਾਂ ਤੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹੋਏ ਕੀਤਾ।

ਰਾਜੂ ਖੰਨਾ ਨੇ ਯੂਥ ਅਕਾਲੀ ਦਲ ਤੇ ਐਸ ਓ ਆਈ ਦੇ ਨੌਜਵਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਵੱਡੀ ਗਿਣਤੀ ਵਿੱਚ ਕਾਰਾਂ, ਜੀਪਾਂ, ਮੋਟਰਸਾਈਕਲਾਂ ਰਾਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕਰਦੇ ਹੋਏ ਰੋਡ ਸੋਅ ਨੂੰ ਯਾਦਗਾਰੀ ਸੋਅ ਬਣਾਇਆ। ਉਹਨਾਂ ਕਿਹਾ ਕਿ ਉਹਨਾਂ ਨੂੰ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਤੇ ਵਧੇਰੇ ਮਾਣ ਹੈ। ਜਿਹਨਾਂ ਵੱਲੋਂ ਸਮੇਂ ਸਮੇਂ ਤੇ ਪਾਰਟੀ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਵਿੱਚ ਵੱਡੀਆਂ ਹਾਜ਼ਰੀਆਂ ਲਗਵਾ ਕੇ ਹਮੇਸ਼ਾ ਮਾਣ ਦਿੱਤਾ ਜਾਂਦਾ ਹੈ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਤੋਂ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦਾ ਸਾਥ ਦਿੰਦੇ ਹੋਏ ਹਮੇਸ਼ਾ ਉਹਨਾਂ ਨਾਲ ਡੱਟ ਕੇ ਖੜ੍ਹੇ ਰਹਿਣਗੇ।

Leave a Reply

Your email address will not be published. Required fields are marked *