ਮਨਜੋਤ ਚਹਿਲ ਦੇ ਹੱਕ ’ਚ ਨੌਜਵਾਨਾਂ ਨੇ ਜੁਨੇਜਾ ਦੀ ਜਿੱਤ ’ਤੇ ਲਗਾਈ ਮੋਹਰ
ਚਹਿਲ ਭਰਾਵਾਂ ਨੇ ਰੈਲੀ ਦੌਰਾਨ ਕੀਤਾ ਸ਼ਕਤੀ ਪ੍ਰਦਰਸ਼ਨ
ਸੁਖਬੀਰ ਸਿੰਘ ਬਾਦਲ ਹੋਣਗੇ ਪੰਜਾਬ ਦੇ ਆਉਣ ਵਾਲੇ ਮੁੱਖ ਮੰਤਰੀ : ਮਨਜੋਤ ਚਹਿਲ
ਮਧੂਸਾਰ ਬਿਊਰੋ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਸਾਬਕਾ ਪ੍ਰਧਾਨ ਮਨਜੋਤ ਚਹਿਲ ਦੀ ਅਗਵਾਈ ’ਚ ਅੱਜ ਸੈਂਕੜੇ ਨੌਜਵਾਨਾਂ ਨੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਰੱਖੀ ਰੈਲੀ ਦੌਰਾਨ ਸ਼ਮੂਲੀਅਤ ਕੀਤੀ। ਨੌਜਵਾਨਾਂ ਦੀ ਅਗਵਾਈ ਕਰਦਿਆਂ ਮਨਜੋਤ ਚਹਿਲ ਨੇ ਕਿਹਾ ਕਿ ਚਹਿਲ ਪਰਿਵਾਰ ਹਮੇਸ਼ਾ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜਿਆ ਅਤੇ ਖੜਿਆ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਸੱਚਾ ਸਿਪਾਹੀ ਹੋਣ ਦੇ ਨਾਤੇ ਉਨ੍ਹਾਂ ਹਮੇਸ਼ਾ ਜ਼ਿਲ੍ਹਾ ਪਟਿਆਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ ਅਤੇ ਅੱਜ ਉਮੀਦਵਾਰ ਹਰਪਾਲ ਜੁਨੇਜਾ ਵੱਲੋਂ ਰੱਖੀ ਰੈਲੀ ਦੌਰਾਨ ਠਾਠਾਂ ਮਾਰਦੇ ਇਕੱਠ ਨੇ ਸਪੱਸ਼ਟ ਕੀਤਾ ਹੈ ਕਿ 2022 ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਰੋਧੀ ਪਾਰਟੀਆਂ ਨੂੰ ਸਖਤ ਟੱਕਰ ਦੇਵੇਗਾ।

ਸਾਬਕਾ ਦਿਹਾਤੀ ਪ੍ਰਧਾਨ ਮਨਜੋਤ ਚਹਿਲ ਨੇ ਕਿਹਾ ਕਿ ਅੱਜ ਨੌਜਵਾਨਾਂ ਦੇ ਉਮੜੇ ਸੈਲਾਬ ਨੂੰ ਵਰਦਾ ਤੇਜ਼ ਮੀਂਹ ਵੀ ਨਹੀਂ ਰੋਕ ਸਕਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਯੂਥ ਬਿ੍ਰਗੇਡ ਵੱਖਰਾ ਹੀ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਇਕ ਇਕ ਵਾਰ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਕੇ ਰਹੇਗਾ। ਉਨ੍ਹਾਂ ਕਿਹਾ ਕਿ ਹਰ ਵਾਰ ਅਕਾਲੀ ਦਲ ਨੇ ਹਰ ਚੋਣ ਵਿਚ ਵਿਰੋਧੀ ਧਿਰਾਂ ਨੂੰ ਸਖਤ ਟੱਕਰ ਦਿੱਤੀ ਹੈ ਅਤੇ ਇਸ ਵਾਰ ਦਾ ਮੁਕਾਬਲਾ ਇਕ ਪਾਸੜ ਹੋਣ ਦੇ ਨਾਲ ਨਾਲ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਦੀ ਜਿੱਤ ਨੂੰ ਪੱਕਾ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਲਾਮਿਸਾਲ ਅਤੇ ਇਤਿਹਾਸਕ ਇਕੱਠ ਨੇ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਦੀ ਜਿੱਤ ’ਤੇ ਪੱਕੀ ਮੋਹਰ ਲਗਾ ਦਿੱਤੀ ਹੈ।
ਮਨਜੋਤ ਚਹਿਲ ਨੇ ਕਿਹਾ ਕਿ ਅੱਜ ਦੇ ਇਕੱਠ ਵਿਚ ਨੌਜਵਾਨਾਂ ਦੇ ਹੱਥਾਂ ਵਿਚ ਅਕਾਲੀ ਦਲ ਦੇ ਫੜੇ ਕੇਸਰੀ ਝੰਡੇ ਅਤੇ ਪਾਰਟੀ ਦੇ ਹੱਕ ਵਿਚ ਗੂੰਜਦੇ ਨਾਅਰਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਇਸ ਵੀ ਮੁਕਾਬਲਾ ਨੂੰ ਸੌਖਾ ਨਾ ਸਮਝਣ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2022 ਦੀਆਂ ਚੋਣਾਂ ਦੌਰਾਨ ਉਮੀਦਵਾਰਾਂ ਦੀ ਇਤਿਹਾਸਕ ਜਿੱਤ ਹੋਵੇਗੀ ਅਤੇ ਸੱਤਾ ਦੌਰਾਨ ਪਾਰਟੀ ਪ੍ਰਧਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਨਜੋਤ ਚਹਿਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੱਤਾ ਵਿਚ ਰਹਿਣ ਦੀ ਬਜਾਏ ਹਮੇਸ਼ਾ ਰਾਜ ਨਹੀਂ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜ ਵਾਰ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੀ ਅਜਿਹੀ ਕਾਇਆਕਲਪ ਕੀਤੀ ਹੈ ਕਿ ਕੋਈ ਵੀ ਸਿਆਸੀ ਪਾਰਟੀ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕੀ ਅਤੇ ਅੱਜ ਪੰਜਾਬ ਵਿਚ ਹੋਈ ਤਰੱਕੀ ਅਤੇ ਖੁਸ਼ਹਾਲੀ ਦਾ ਸਿਹਰਾ ਵੀ ਸ਼ੋ੍ਰਮਣੀ ਅਕਾਲੀ ਦਲ ਨੂੰ ਹੀ ਜਾਂਦਾ ਹੈ। ਇਸ ਮੌਕੇ ਸਾਬਕਾ ਕੌਂਸਲਰ ਹਰਬਖਸ਼ ਸਿੰਘ ਚਹਿਲ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਕਾਲੀ ਦਲ ਦੀ ਰੈਲੀ ਨੂੰ ਵੱਡਾ ਹੁੰਗਾਰਾ ਦਿੱਤਾ।

