ਪੰਜਾਬਪਟਿਆਲਾ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਪਾਲਕੀ ਅੱਗੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ

ਸਿੱਖ ਜਥੇਬੰਦੀਆਂ, ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਕੀਤੀ ਸ਼ਮੂਲੀਅਤ

ਪਟਿਆਲਾ 7 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਪੜਾਅ ਵੱਲ ਰਵਾਨਾ ਹੋਇਆ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਜਸਵਿੰਦਰ ਸਿੰਘ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਅਤੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਬਲਿਦਾਨ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਲਈ ਕਲਿਆਣ ਦਿੱਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ’ਚ ਅਤੇ ਨਿਰਭੈ ਹੋ ਕੇ ਜੀਵਨ ਬਤੀਤ ਕਰਨ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ।

ਨਗਰ ਕੀਰਤਨ ਸਾਹਿਬ ਦਾ ਵੱਖ ਵੱਖ ਬਜ਼ਾਰਾਂ ਰਾਘੋਮਾਜਰਾ, ਪੀਲੀ ਸੜਕ, ਕੜਾਹ ਵਾਲਾ ਚੌਂਕ, ਸਬਜ਼ੀ ਮੰਡੀ, ਢੱਕ ਬਜ਼ਾਰ, ਗੁੜ ਮੰਡੀ, ਕਿਲਾ ਚੌਂਕ, ਸਦਰ ਬਜ਼ਾਰ, ਅਦਾਲਤ ਬਜ਼ਾਰ, ਅਨਾਰਦਾਨਾ ਚੌਂਕ, ਧਰਮਪੁਰਾ ਬਜ਼ਾਰ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਸ਼ਾਮਲ ਹੋਈਆਂ ਪ੍ਰਮੁੱਖ ਸਖਸ਼ੀਅਤਾਂ ’ਚ ਸਾਬਕਾ ਚੇਅਰਮੈਨ ਇੰਦਰਮੋਹਰਨ ਸਿੰਘ ਬਜਾਜ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਭਾਈ ਇੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਬਾਬਾ ਕਰਮਜੀਤ ਸਿੰਘ ਬੇਦੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸਿੱਖ ਜਥੇਬੰਦੀਆਂ ’ਚ ਭਗਵੰਤ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਪ੍ਰੇਮ ਸਿੰਘ, ਭਵਨਪ੍ਰਨੀਤ ਸਿੰਘ, ਕੰਵਲਜੀਤ ਸਿੰਘ ਗੋਨਾ, ਮਨਪ੍ਰੀਤ ਸਿੰਘ ਮਨੀ ਭੰਗੂ, ਹਰਦੀਪ ਸਿੰਘ ਸ਼ਤਰਾਣਾ, ਪਿ੍ਰੰਸੀਪਲ ਜਸਵੀਰ ਕੌਰ, ਭਾਈ ਅਜਮੇਰ ਸਿੰਘ, ਰਣਧੀਰ ਸਿੰਘ ਧੀਰਾ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੁੱਚਾ ਸਟਾਫ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *