ਕਿਸਾਨਾਂ ਦੀ ਵਾਪਸੀ ’ਤੇ ਸੁਖਬੀਰ ਬਾਦਲ ਹੋਏ ਬਾਗੋਬਾਗ
ਪ੍ਰਕਾਸ਼ ਸਿੰਘ ਬਾਦਲ ਕਰ ਸਕਦੇ ਨੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
ਪਟਿਆਲਾ 9 ਦਸੰਬਰ (ਮਧੂਸਾਰ ਬਿਊਰੋ) ਖੇਤੀ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਦੀ ਪੰਜਾਬ ਵਾਪਸੀ ਤੈਅ ਹੋ ਗਈਆਂ,ਦਿੱਲੀ ਦੀਆਂ ਸਰਹੱਦਾਂ ਤੋਂ ਪੰਜਾਬ ਦੇ ਕਿਸਾਨ ਵਾਪਸ ਆਉਣੇ ਸ਼ੁਰੂ ਹੋ ਗਿਆ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀ ਪੰਜਾਬ ਵਾਪਸੀ ਦੇ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਬਾਅਦ ਕਿਸਾਨਾਂ ਦੀ ਸ਼ਾਨਦਾਰ ਜਿੱਤ ਹੋਈ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਹੁੰਦੀਆਂ ਤਾਂ ਉਹ ਆਗਾਮੀ ਚੋਣਾਂ ਵਿੱਚ ਅਕਾਲੀ ਦਲ ਲਈ ਪ੍ਰਚਾਰ ਜਰੂਰ ਕਰਨਗੇ। ਸ. ਬਾਦਲ ਤੋਂ ਜਦੋਂ ਪੰਜਾਬ ਦੇ ਅਸਲ ਮੁੱਦਿਆਂ ਬਾਰੇ ਜ਼ਿਕਰ ਕੀਤਾ ਗਿਆ ਤਾਂ ਨਾਲ ਕਿਹਾ ਕਿ ਚਾਹੇ ਪਾਣੀਆਂ ਦਾ ਮੁੱਦਾ ਹੋਵੇ ਭਾਵੇਂ ਰਾਜਧਾਨੀ ਦਾ ਮੁੱਦਾ ਸਾਰੇ ਮੁੱਦੇ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ ਜਰੂਰ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੱਥਾਂ ਵਿੱਚ ਬੈਠ ਕੇ ਹੀ ਕੁਝ ਕੀਤਾ ਜਾ ਸਕਦਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਬਿੱਟੂ ਚੱਠਾ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਉੱਤੇ ਵੀ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪਟਿਆਲੇ ਦੀ ਵੋਟ ਹਮੇਸਾ ਠੱਗੀ ਜਾਂਦੀ ਰਹੀ ਹੈ ਅਤੇ ਚੋਣਾਂ ਦੇ ਨੇੜੇ ਆ ਕੇ ਕੈਪਟਨ ਨੂੰ ਪਟਿਆਲਵੀਆਂ ਦੀ ਯਾਦ ਆਉਂਦੀ ਹੈ । ਉਨ੍ਹਾਂ ਕਿਹਾ ਕਿ ਪੰਜ ਸਾਲਾਂ ਦੌਰਾਨ ਸੱਤਾ ਦਾ ਸੁੱਖ ਮਾਨਣ ਵਾਲੇ ਕੈਪਟਨ ਨੂੰ ਇਸ ਵਾਰ ਲੋਕ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਜਿੱਤਣ ਤੋਂ ਬਾਅਦ ਮੁੜ ਪਟਿਆਲੇ ਦੀ ਪਰਤਿਆ ਅੱਜ ਪਟਿਆਲਵੀ ਵੱਡੇ ਸਵਾਲ ਖੜ੍ਹੇ ਕਰ ਰਹੇ ਅਤੇ ਚੋਣਾਂ ਦੌਰਾਨ ਸਬਕ ਸਿਖਾਉਣ ਲਈ ਉਤਾਵਲੇ ਹਨ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵੀ ਨਿਸ਼ਾਨੇ ਲਾਏ ਤੇ ਕਿਹਾ ਅੱਜ ਜਿਹੜੀਆਂ ਗਾਰੰਟੀਆਂ ਪੰਜਾਬ ਨੂੰ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਸਭ ਤੋਂ ਪਹਿਲਾਂ ਉਸ ਨੂੰ ਦਿੱਲੀ ਵਿਚ ਲਾਗੂ ਕਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਜਿਹੜਾ ਦਿੱਲੀ ਦੀ ਜਨਤਾ ਦਾ ਭਰੋਸਾ ਨਾ ਜਿੱਤ ਸਕਿਆ ਹੋਵੇ ਉਸ ਨੇ ਪੰਜਾਬ ਦੇ ਲੋਕਾਂ ਨੂੰ ਕੀ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆ ਕੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ,ਪਰ ਇਸ ਵਾਰ ਦੇ ਮੁਕਾਬਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਮਿਲੇਗੀ ਅਤੇ ਪੰਜਾਬ ਵਿੱਚ ਅਕਾਲੀ ਦਲ ਦਾ ਪਰਚਮ ਲਹਿਰਾਏਗਾ।

