ਪੰਜਾਬਪਟਿਆਲਾ

ਮੋਦੀ ਕਾਲਜ ਨਾਨ-ਟੀਚਿੰਗ ਇੰਪਲਾਇਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਲਈ ਦਿੱਤਾ ਗਿਆ ਪੰਜਾਬ ਸਰਕਾਰ ਵਿਰੁੱਧ ਧਰਨਾ

ਪਟਿਆਲਾ: 10 ਦਸੰਬਰ, (ਮਧੂਸਾਰ ਬਿਊਰੋ) ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ, ਪੰਜਾਬ (ਏਡੀਡ ਅਤੇ ਅਨਏਡੀਡ) ਦੇ ਨਿਰਦੇਸ਼ਾਂ ਤਹਿਤ ਮਿਤੀ 10-12-2021 ਨੂੰ ਸਥਾਨਕ ਮੋਦੀ ਕਾਲਜ ਪਟਿਆਲਾ ਵਿਖੇ ਹੜਤਾਲ ਕੀਤੀ ਗਈ ਅਤੇ 9:30 ਵਜੇ ਤੋਂ 3:30 ਵਜੇ ਤੱਕ ਕਾਲਜ ਵਿਖੇ ਧਰਨਾ ਦਿੱਤਾ ਗਿਆ ਜਿਸ ਵਿੱਚ ਗ਼ੈਰ-ਸਰਕਾਰੀ ਪ੍ਰਾਈਵੇਟ ਕਾਲਜਾਂ ਦੇ ਨਾਨ ਟੀਚਿੰਗ ਨਵੀਆਂ ਗ੍ਰੇਡ ਪੇ ਲਾਗੂ ਕਰਨ ਬਾਰੇ, ਸੋਧਿਆ ਮਕਾਨ ਭੱਤਾ ਅਤੇ ਮੈਡੀਕਲ ਭੱਤਾ ਲਾਗੂ ਕਰਨ ਬਾਰੇ, ਨਾਨ-ਟੀਚਿੰਗ ਸਟਾਫ਼ ਦੀਆਂ ਸਾਰੀਆਂ ਪੋਸਟਾਂ ਅਤੇ ਛੇਵਾਂ ਪੇ ਕਮੀਸ਼ਨ ਲਾਗੂ ਨਾ ਹੋਣ ਬਾਰੇ ਅਨੇਕ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ਼ ਦਾ ਪ੍ਰਗਟਾਵਾ ਕਰਦੇ ਹੋਏ ਨਾਰੇ ਲਾਏ ਗਏ ਅਤੇ ਸਟੇ-ਇੰਨ ਸਟ੍ਰਾਈਕ ਕੀਤੀ ਗਈ।

ਨਾਨ-ਟੀਚਿੰਗ ਯੂਨੀਅਨ, ਮੋਦੀ ਕਾਲਜ ਯੂਨਿਟ ਦੇ ਸਕੱਤਰ ਸ੍ਰੀ ਵਿਨੋਦ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਬੜੀ ਸ਼ਰਮ ਦੀ ਗੱਲ ਹੈ ਕਿ ਪ੍ਰਾਈਵੇਟ ਕਾਲਜਾਂ ਦਾ ਨਾਨ-ਟੀਚਿੰਗ ਸਟਾਫ਼ ਪਿਛਲੇ ਦੋ ਮਹੀਨੇ ਦੇ ਦੌਰਾਨ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦਾ ਵਫ਼ਦ ਤਿੰਨ ਵਾਰ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੂੰ, ਤਿੰਨ ਵਾਰ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਉਪ-ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਪੰਜਾਬ ਦੇ ਵੱਖ-ਵੱਖ ਵਿਧਾਇਕਾਂ ਨਾਲ ਮਿਲ ਚੁੱਕੇ ਹਨ ਅਤੇ ਆਪਣੀਆਂ ਜਾਇਜ਼ ਮੰਗਾਂ ਬਾਰੇ ਉਨ੍ਹਾਂ ਨੂੰ ਵਿਸਥਾਰ ਵਿੱਚ ਚਾਨੰਨ ਪਾ ਚੁੱਕੇ ਹਨ। ਪਰ ਬੜੇ ਦੁੱਖ ਦੀ ਗੱਲ ਹੈ ਕਿ ਇਸ ਸਬੰਧ ਵਿੱਚ ਕੋਈ ਵੀ ਕਾਰਵਾਈ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਨਹੀਂ ਕੀਤੀ ਗਈ ਹੈ। ਸ੍ਰੀ ਅਜੇ ਗੁਪਤਾ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਛੇਵਾਂ ਪੇ ਕਮਿਸ਼ਨ ਤਾਂ ਕੀ ਲਾਗੂ ਕਰਨਾ ਸੀ, ਸਗੋਂ ਪੰਜਵੇ ਪੇ ਕਮੀਨਸ਼ਨ ਵਿੱਚ ਦਿੱਤੇ ਗਏ ਗ੍ਰੇਡ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਗਏ। ਇੱਕ ਪਾਸੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਇਹ ਸਰਕਾਰ ਗਰੀਬ ਅਤੇ ਆਮ ਵਿਅਕਤੀਆਂ ਦੀ ਸਰਕਾਰ ਹੈ ਅਤੇ ਦੂਜੇ ਪਾਸੇ ਪ੍ਰਾਈਵੇਟ ਕਾਲਜਾਂ ਵਿੱਚ ਕੰਮ ਕਰਦੇ ਗਰੀਬ ਮੁਲਾਜ਼ਮਾਂ ਜਿਸ ਵਿੱਚ ਸੇਵਾਦਾਰ, ਮਾਲੀ, ਸਫ਼ਾਈ ਸੇਵਕ, ਚੌਕੀਦਾਰ, ਅਟੈਂਡੈਂਟ ਅਤੇ ਕਲਰਕ ਆਦਿ ਨੂੰ ਛੇਵੇਂ ਪੇ ਕਮੀਸ਼ਨ ਤੋਂ ਵਾਂਝਾ ਰੱਖਿਆ ਅਤੇ ਪੰਜਵਾਂ ਪੇ ਕਮਿਸ਼ਨ ਦੀਆਂ ਸਹੂਲਤਾਂ ਨੂੰ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਮੋਦੀ ਕਾਲਜ ਨਾਨ-ਟੀਚਿੰਗ ਇੰਪਲਾਇਗ਼ ਯੂਨੀਅਨ ਦੇ ਖਜ਼ਾਨਚੀ ਸ੍ਰੀ ਅਜੀਤ ਸਿੰਘ ਨੇ ਦੱਸਿਆ ਕਿ ਮੋਦੀ ਕਾਲਜ ਟੀਚਿੰਗ ਯੂਨੀਅਨ ਦੇ ਮੈਂਬਰਾਂ ਨੇ ਵੀ ਇਸ ਰੋਸ਼ ਮੁਜਾਹਰੇ ਵਿਚ ਭਾਗ ਲਿਤਾ ਅਤੇ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਲਜਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸੋਧੇ ਦਰਾਂ ਨਾਲ ਮਕਾਨ ਭੱਤਾ ਅਤੇ ਮੈਡੀਕਲ ਭੱਤਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਨਾਨ ਟੀਚਿੰਗ ਨੂੰ ਇਹ ਪੁਰਾਨੀਆਂ ਦਰਾਂ ਨਾਲ ਹੀ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਵੱਡਾ ਵਿਤਕਰਾ ਹੈ ਕਿਉਂਕਿ ਇੱਕੋ ਹੀ ਸੰਸਥਾਨ ਵਿੱਚ ਦੋ ਅਲੱਗ-ਅਲੱਗ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਕਾਲਜਾਂ ਦੇ ਅਕਾਦਮਿਕ ਮਾਹੋਲ ਦੇ ਖਰਾਬ ਹੋਣ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਸੂਚਨਾ ਦਿੱਤੀ ਕਿ ਸਾਡੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਅਗਲੀ ਹੜਤਾਲ ਅਤੇ ਧਰਨਾ ਮਿਤੀ 15 ਦਸੰਬਰ, 2021 ਨੂੰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *