ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਵੱਲੋਂ ਭਾਈ ਭੁਪਿੰਦਰਪਾਲ ਸਿੰਘ ਸਰਵ ਉਚ ਡਿਗਰੀ ਪ੍ਰਾਪਤ ਕਰਨ ਬਦਲੇ ਸਨਮਾਨਤ
ਪਟਿਆਲਾ 11 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਭਾਈ ਭੁਪਿੰਦਰਪਾਲ ਸਿੰਘ ਨੂੰ ਅਕਾਦਮਿਕਤਾ ਦੀ ਸਰਵ ਉਚ ਡਿਗਰੀ ਪ੍ਰਾਪਤ ਕਰਨ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ’ਚ ਨੌਕਰੀ ਦੌਰਾਨ ਪੜ੍ਹਾਈ ਅਤੇ ਗਿਆਨੀ ਪ੍ਰਤੀ ਪਾਈ ਜਾ ਰਹੀ ਰੌਚਿਕਤਾ ਅਤੇ ਸਰਵ ਉਚ ਪੱਧਰੀ ਪੜ੍ਹਾਈ ਕਰਕੇ ਅਕਾਦਮਿਕ ਖੇਤਰ ਵਿਚ ਵੀ ਅਹਿਮ ਸਥਾਨ ਹਾਸਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਾਰਜਾਂ ਵਿਚ ਮੁਲਾਜ਼ਮਾਂ ਦੀ ਭੂਮਿਕਾ ਹਮੇਸ਼ਾ ਨਿਰਣਾਇਕ ਰਹੀ ਹੈ ਅਤੇ ਗਿਆਨ ਦੀ ਪ੍ਰਾਪਤੀ ਨਾਲ ਕਾਰਜਾਂ ਵਿਚ ਵਧੇਰੇ ਪਾਰਦਰਸ਼ਤਾ ਦੀ ਉਮੀਦ ਕੀਤੀ ਜਾ ਸਕਦੀ ਹੈ। ਗੁਰਮਤਿ ਖੋਜ ਕਾਰਜਾਂ ਵਿਚ ਪੀਐਚਡੀ ਦੀ ਡਿਗਰੀ ਪ੍ਰਾਪਤ ਕਰਨ ਵਾਲੇ ਭਾਈ ਭੁਪਿੰਦਰਪਾਲ ਸਿੰਘ ਤੋਂ ਵੱਡੀਆਂ ਉਮੀਦਾਂ ਹਨ, ਜੋ ਹੋਰਨਾਂ ਮੁਲਾਜ਼ਮਾਂ ਦਾ ਮਾਰਗ ਦਰਸ਼ਨ ਵੀ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖ ਵਿਸ਼ਵਕੋਸ਼ ਵਿਭਾਗ ਦੇ ਮੁਖੀ ਪ੍ਰੋਫੈਸਰ ਪਰਮਵੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਮਲਕਿੰਦਰ ਕੌਰ, ਪ੍ਰੋਫੈਸਰ ਜਸਪ੍ਰੀਤ ਕੌਰ, ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ।

