ਪੰਜਾਬ

ਫ਼ਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਤੋਂ ਸੇਧ ਲੈਣ ਦੀ ਵਧੇਰੇ ਲੋੜ:– ਰਾਜੂ ਖੰਨਾ।

ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ।

ਰਾਜੂ ਖੰਨਾ ਸੰਗਤਾਂ ਸਮੇਤ ਹੋਏ ਨਤਮਸਤਕ।

ਮੰਡੀ ਗੋਬਿੰਦਗੜ੍ਹ,12 ਦਸੰਬਰ (ਮਧੂਸਾਰ ਬਿਊਰੋ) ਧੰਨ ਧੰਨ ਮਾਤਾ ਗੁਜਰ ਕੌਰ,ਧੰਨ ਧੰਨ ਬਾਬਾ ਜੋਰਾਵਰ ਸਿੰਘ ,ਧੰਨ ਧੰਨ ਬਾਬਾ ਫਤਹਿ ਸਿੰਘ ਤੇ ਬਾਬਾ ਮੋਤੀ ਰਾਮ ਮਹਿਰਾ,ਦੀਵਾਨ ਟੋਡਰ ਮੱਲ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਸ਼ਾਂਤੀ ਨਗਰ ਮੰਡੀਗੌਬਿੰਦਗੜ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਜਿਥੇ ਫੁੱਲਾਂ ਨਾਲ ਸਜਾਇਆ ਗਿਆ ਉਥੇ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਰਵਾਨਾ ਹੋਇਆ ਤੇ ਪੰਜ ਪਿਆਰਿਆਂ ਵੱਲੋਂ ਇਸ ਮਹਾਨ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਸਮੇਂ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਮੁੱਚਿਆ ਸੰਗਤਾਂ ਨਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਇਹਨਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣ ਦੀ ਵਧੇਰੇ ਜ਼ਰੂਰਤ ਹੈ।ਤੇ ਇਹਨਾਂ ਮਹਾਨ ਸ਼ਹੀਦਾਂ ਦੀ ਪ੍ਰੇਰਨਾ ਤੋਂ ਜਾਣੂ ਹੁੰਦੇ ਹੋਏ। ਅਪਣੇ ਧਰਮ ਦੀ ਰੱਖਿਆ ਤੇ ਜੁਲਮ ਖਿਲਾਫ ਲੜਨ ਦਾ ਜਜ਼ਬਾ ਪੈਂਦਾ ਕਰਨਾਂ ਚਾਹੀਦਾ ਹੈ।ਸੱਚ ਤੇ ਹੱਕ ਤੇ ਹਮੇਸ਼ਾ ਪਹਿਰਾ ਦੇਣਾਂ ਚਾਹੀਦਾ ਹੈ। ਰਾਜੂ ਖੰਨਾ ਨੇ ਸਮੁੱਚੀ ਗੁਰੁਦਵਾਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵੱਲੋਂ ਹਰ ਸਾਲ ਇਹ ਨਗਰ ਕੀਰਤਨ ਸਜਾ ਕਿ ਜਿਥੇ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ। ਉਥੇ ਇਹ ਨਗਰ ਕੀਰਤਨ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਗ ਸਿੰਘ, ਗੁਰਪ੍ਰੀਤ ਸਿੰਘ ਨੋਨੀ, ਬਲਵਿੰਦਰ ਸਿੰਘ, ਰਣਧੀਰ ਸਿੰਘ ਧੀਰਾ, ਜਸਵਿੰਦਰ ਸਿੰਘ ਸੈਕਟਰੀ ਵੱਲੋਂ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਫੋਰਮੈਨ ਬਲਵੀਰ ਸਿੰਘ ਸਿੱਧੂ,ਬਾਬਾ ਨਿਸ਼ਾਨ ਸਿੰਘ, ਪ੍ਰਧਾਨ ਰਣਧੀਰ ਸਿੰਘ ਪੱਪੀ, ਰਘਬੀਰ ਸਿੰਘ, ਠੇਕੇਦਾਰ ਬਲਵੀਰ ਸਿੰਘ,ਤੇ ਨਿਰਭੈ ਸਿੰਘ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਨਗਰ ਕੀਰਤਨ ਵਿੱਚ ਜਿਥੇ ਵੱਖ-ਵੱਖ ਕੀਰਤਨੀਏ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਢਾਡੀ,ਰਾਗੀ, ਗੱਤਕਾ ਪਾਰਟੀਆਂ,ਤੇ ਬੈਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਤੇ ਇਕਬਾਲ ਸਿੰਘ ਧੀਮਾਨ, ਬੇਅੰਤ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਬੰਟੀ ਜੱਸੜਾ, ਹਰਪਿੰਦਰ ਸਿੰਘ ਭੂਰਾ, ਪ੍ਰਧਾਨ ਰੋਸਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਤੀਰਥ ਸਿੰਘ, ਕੁਲਵਿੰਦਰ ਸਿੰਘ, ਤਰਲੋਚਨ ਸਿੰਘ ਚਰਨਜੀਤ ਸਿੰਘ ਜੈਕੀ, ਗੁਰਮੀਤ ਸਿੰਘ ਹੈਡ ਗ੍ਰੰਥੀ, ਰੌਕੀ ਮੰਡੀ,ਬੀਬੀ ਪੂਨਮ ਗੋਸਾਈ, ਸੁਖਵਿੰਦਰ ਕੁਮਾਰ,ਮਨੋਹਰ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *