ਪਟਿਆਲਾ

ਭ੍ਰਿਸ਼ਟਾਚਾਰ ਦਾ ਪੰਜਾਬ ਵਿੱਚੋਂ ਸਫਾਈ ਅਭਿਆਨ ਤੇਜ਼ ਰਫਤਾਰ ਨਾਲ ਕਰੇ ਚੰਨੀ ਸਰਕਾਰ-ਕਾਕਾ

ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਵਾਉਣ ਸਬੰਧੀ ਨਿਊ ਪਟਿਆਲਾ ਵੈਲਫੇਅਰ ਕਲੱਬ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਕੀਤਾ ਪ੍ਰਦਰਸ਼ਨ

ਪਟਿਆਲਾ (ਮਧੂਸਾਰ ਬਿਊਰੋ): ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਹਰ ਇੱਕ ਖੇਤਰ ਵਿੱਚੋਂ ਜੜੋਂ ਖਤਮ ਕਰਵਾਉਣ ਸਬੰਧੀ ਅਤੇ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਿਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਪਿਛਲੇ ਲੰਮੇ ਸਮੇਂ ਤੋਂ ਅਵਾਜ਼ ਬੁਲੰਦ ਕਰ ਸੰਘਰਸ਼ ਕਰਦਾ ਆ ਰਿਹਾ ਹੈ। ਇਸ ਨੂੰ ਲੈ ਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਭ੍ਰਿਸ਼ਟਾਚਾਰੀਆਂ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੋਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਇੱਕ ਐਸਾ ਨਾਸੂਰ ਹੈ ਜਿਸ ਨੇ ਪੰਜਾਬ ਦੇ ਵਿਕਾਸ ਦੀ ਦੋੜ ਨੂੰ ਪਿੱਛੇ ਧਕੇਲਿਆ ਹੈ। ਭ੍ਰਿਸ਼ਟਾਚਾਰ ਵਿਕਾਸ ਵਿੱਚ ਰੁਕਾਵਟਾਂ ਤਾਂ ਪੈਦਾ ਕਰਦਾ ਹੈ ਤੇ ਅਪਰਾਧ ਨੂੰ ਜਨਮ ਦੇਣ ਵਾਲਾ ਹੈ। ਭ੍ਰਿਸ਼ਟਾਚਾਰ ਰੂਪੀ ਦੈਂਤ ਇੱਕ ਕਲੰਕ ਹੈ ਜਿਸ ਨੁੰ ਮਿਟਾਉਣਾ ਬੇਹੱਦ ਜ਼ਰੂਰੀ ਹੈ। ਭ੍ਰਿਸ਼ਟਾਚਾਰੀਆਂ ਨੇ ਕਾਲੀ ਕਮਾਈ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਉਂਦੇ ਹਨ ਜਿਨ੍ਹਾਂ ਨੇ ਸੇਵਾ ਦੇ ਕੰਮਾਂ ਨੂੰ ਵੀ ਵਪਾਰ ਬਣਾ ਕੇ ਰੱਖ ਦਿੱਤਾ। ਜਦੋਂ ਤੱਕ ਭ੍ਰਿਸ਼ਟਾਚਾਰੀਆਂ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਨਹੀਂ ਹੋ ਜਾਂਦੀਆਂ ਉਦੋਂ ਤੱਕ ਕਲੱਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਭ੍ਰਿਸ਼ਟਾਚਾਰ ਨੂੰ ਪੰਜਾਬ ਦੀ ਤਰੰਕੀ ਦੇ ਰਾਹ ਵਿੱਚ ਸਭ ਤੋਂ ਵੱਡੀ ਦੀਵਾਰ ਦੱਸਦਿਆਂ ਕਿਹਾ ਕਿ ਪੰਜਾਬ ਵਿੱਚੋਂ ਭੂਮੀ ਮਾਫੀਆ ਅਤੇ ਸਾਰੇ ਤਰ੍ਹਾਂ ਦੇ ਮਾਫੀਆਂ ਵੱਲੋਂ ਪੰਜਾਬ ਦੇ ਸਰਕਾਰੀ ਖਜਾਨੇ ਤੇ ਡਾਕੇ ਮਾਰੇ ਜਾ ਰਹੇ ਹਨ। ਇਨ੍ਹਾਂ ਕਰਕੇ ਪੰਜਾਬ ਦੇ ਖਜਾਨੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਕਈ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਆਪਣੀ ਤਾਕਤ ਤੇ ਅਹੁੱਦੇ ਦਾ ਇਸਤੇਮਾਲ ਕਰਕੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਤੇ ਤੁਰੇ ਹੋਏ ਹਨ। ਜੇਕਰ ਸਿਸਟਮ ਨੂੰ ਪਾਰਦਰਸ਼ੀ ਬਣਾਉਣਾ ਹੈ ਤਾਂ ਭ੍ਰਿਸ਼ਟਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਬਹੁਤ ਜਰੂਰੀ ਹੈ ਜਿਨ੍ਹਾਂ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਤਬਾਹ ਕਰਕੇ ਰੱਖ ਦਿੱਤਾ। ਭ੍ਰਿਸ਼ਟਾਚਾਰ ਪੰਜਾਬ ਨੂੰ ਘੂਣ ਵਾਂਗ ਅੰਦਰੋਂ ਹੀ ਅੰਦਰ ਖਾ ਰਿਹਾ ਹੈ ਜਿਸ ਕਰਕੇ ਪੰਜਾਬ ਕਰਜੇ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ। ਭ੍ਰਿਸ਼ਟਾਚਾਰੀਆਂ ਨੇ ਪੰਜਾਬ ਨੂੰ ਦੇਸ਼ ਦੁਨੀਆਂ ਵਿੱਚੋਂ ਸ਼ਰਮਿੰਦਾ ਕੀਤਾ ਹੈ ਜਿਨ੍ਹਾਂ ਕਾਰਨ ਪੰਜਾਬ ਪੂਰੀ ਤਰ੍ਹਾਂ ਬਰਬਾਦੀ ਤੇ ਆ ਗਿਆ ਹੈ।

ਇਸ ਲਈ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਪੰਜਾਬ ਵਿੱਚੋਂ ਸਫਾਈ ਅਭਿਆਨ ਤੇਜ਼ ਰਵਤਾਰ ਨਾਲ ਕਰੇ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੀ ਮੁਕਤੀ ਤੱਕ ਲੜਾਈ ਨਹੀਂ ਰੁਕੇਗੀ ਲਗਾਤਾਰ ਜਾਰੀ ਰਹੇਗੀ। ਇਸ ਮੋਕੇ ਮਾਨ ਸਿੰਘ, ਸੁਖਦੇਵ ਸਿੰਘ, ਹੁਕਮ ਚੰਦ, ਤਜਿੰਦਰ ਸਿੰਘ, ਰਵੀ ਕੁਮਾਰ, ਪ੍ਰਕਾਸ਼ ਸਿੰਘ, ਕਾਲਾ ਖਾਨ, ਲਾਲ ਖਾਨ, ਮਹਿੰਦੀ ਹਸਨ, ਦਰਸ਼ਨ ਸਿੰਘ, ਸਵਰਨ ਕੁਮਾਰ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਵਿਨੋਦ ਕੁਮਾਰ, ਰਾਮ ਸਿੰਘ, ਚਰਨਜੀਤ ਸਿੰਘ, ਸਤਪਾਲ ਸਿੰਘ, ਰਸ਼ਪਾਲ ਬੱਤਰਾ, ਜਸਪਾਲ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *