ਵਰਲਡ ਯੂਨੀਵਰਸਿਟੀ ਵਿਖੇ ਨੌਕਰੀ ਮੇਲਾ ਅਤੇ ਸਵੈ-ਰੁਜ਼ਗਾਰ ਕੈਂਪ, ਦਸੰਬਰ 2021
ਫਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਫਤਹਿਗੜ੍ਹ ਸਾਹਿਬ (ਪੰਜਾਬ ਸਰਕਾਰ) ਦੇ ਸਹਿਯੋਗ ਨਾਲ ਇੱਕ ਨੌਕਰੀ ਮੇਲਾ ਅਤੇ ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ। ਇਸ ਨੌਕਰੀ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾਲਫਿਨ ਕਾਲਜ ਚੁੰਨੀ ਅਤੇ ਹੋਰ ਵੱਖ-ਵੱਖ ਸਥਾਨਕ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਪ੍ਰੋ.(ਡਾ.) ਪ੍ਰੀਤ ਪਾਲ ਸਿੰਘ, ਵਾਈਸ-ਚਾਂਸਲਰ ਨੇ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਸ ਸਮਾਗਮ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਮੌਕਾ ਪ੍ਰਦਾਨ ਕੀਤਾ ਗਿਆਹੈ। ਪ੍ਰੋ: (ਡਾ.) ਸੀ. ਰਾਜੇਸ਼, ਪ੍ਰੋ: ਇੰਚਾਰਜ, ਪਲੇਸਮੈਂਟ ਨੇ ਸਮਾਗਮ ਦਾ ਸੰਚਾਲਨ ਕੀਤਾ ਅਤੇ ਸਾਰੀਆਂ ਕੰਪਨੀਆਂ ਅਤੇ ਵਿਦਿਆਰਥੀਆਂ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਸ਼੍ਰੀਮਤੀ ਰੁਪਿੰਦਰ ਕੌਰ, ਡੀ.ਈ.ਜੀ.ਟੀ.ਓ., ਫਤਹਿਗੜ੍ਹ ਸਾਹਿਬ ਅਤੇ ਸ਼੍ਰੀ ਜਸਵਿੰਦਰ ਸਿੰਘ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਵੀ ਹਾਜ਼ਰ ਸਨ।
BYJU’s, ICICI Bank, Privy Solutions, Competent Synergy, Axis Bank, Dr. IT, LN Webworks ਆਦਿ ਵਰਗੀਆਂ ਕੰਪਨੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਉੱਚ ਪੱਧਰੀ ਨੌਕਰੀਆਂ ਲਈ ਸਾਰੇ ਪ੍ਰੋਗਰਾਮਾਂ ਵਿੱਚ ਪੋਸਟ-ਗ੍ਰੈਜੂਏਟ ਅਤੇ ਅੰਡਰ-ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਦੀ ਭਰਤੀ ਕੀਤੀ ਅਤੇ 2.5 ਲੱਖ ਤੋਂ ਵੱਧ ਦਾ ਪੈਕੇਜ ਦਿਤਾ।
ਸਥਾਨਕ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ ਜਿਸ ਵਿੱਚ ਆਨ ਕੈਂਪਸ ਅਤੇ ਔਨਲਾਈਨ ਮੋਡ ਰਾਹੀਂ 50+ ਤੋਂ ਵੱਧ ਭਰਤੀਆਂ ਹੋਈਆਂ।

