ਪੰਜਾਬਪਟਿਆਲਾ

ਕਾਂਗਰਸ ਤੇ ਆਪ ਦੇ ਵੱਡੀ ਗਿਣਤੀ ਆਗੂ ਡੁੱਬਦੀ ਕਿਸ਼ਤੀ ਚੋ ਉੱਤਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੜ ਰਹੇ ਨੇ ਪੱਲਾ:– ਰਾਜੂ ਖੰਨਾ।

ਪਿੰਡ ਭੱਦਲਥੂਹਾ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ ਛੱਡ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ।

ਅਮਲੋਹ,14 ਦਸੰਬਰ (ਮਧੂਸਾਰ ਬਿਊਰੋ) ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਸੀਨੀਅਰ ਕਾਂਗਰਸੀ ਆਗੂ ਬਹਾਦਰ ਸਿੰਘ ਪ੍ਰਧਾਨ ਅਤੇ ਸੰਦੀਪ ਸਿੰਘ ਦਰਜਨਾਂ ਪਰਿਵਾਰਾਂ ਨੂੰ ਨਾਲ ਲੈਕੇ ਰਘੁਬੀਰ ਸਿੰਘ ਮੰਡੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਭੱਦਲਥੂਹਾ ਵਿਖੇ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਡੁੱਬਦੀ ਕਿਸ਼ਤੀ ਚੋ ਉੱਤਰਕੇ ਵੱਡੀ ਗਿਣਤੀ ਲੋਕ ਝੂਠੀ ਕਾਂਗਰਸ ਤੇ ਗੁੰਮਰਾਹਕੁੰਨ ਪਾਰਟੀ ਆਮ ਆਦਮੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ। ਤਾ ਜੋ ਸੂਬੇ ਅੰਦਰ ਲੋਕ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਸਥਾਪਤ ਕੀਤੀ ਜਾਂ ਸਕੇ। ਉਹਨਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਸਤਾਏ ਲੋਕ ਧੜਾਧੜ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ।

ਉਹਨਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਸਿਰਫ ਐਲਾਨਾਂ ਦੀ ਸਰਕਾਰ ਬਣ ਕੇ ਰਹਿ ਗਈ ਹੈ।ਜਿਸ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਹੂਲਤਾਂ ਤਾ ਕੀ ਦੇਣੀਆ ਸਨ ਸਗੋਂ ਪਿਛਲੀ ਅਕਾਲੀ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਬੰਦ ਕਰਕੇ ਆਮ ਵਰਗ ਨਾਲ ਵੱਡਾ ਧੋਖਾ ਕੀਤਾ ਹੈ। ਰਾਜੂ ਖੰਨਾ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜਿਥੇ ਹੱਕੀ ਮੰਗਾਂ ਲਈ ਜੂਝ ਰਹੇ ਮੁਲਾਜ਼ਮਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਥੇ ਆਪ ਪਾਰਟੀ ਦੇ ਆਗੂਆਂ ਵੱਲੋਂ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ। ਜਿਹਨਾਂ ਦੀਆਂ ਚਾਲਾਂ ਤੋ ਪੰਜਾਬ ਦਾ ਹਰ ਵਾਸੀ ਭਲੀ ਭਾਂਤ ਜਾਣੂ ਹੈ। ਤੇ ਅਗਾਮੀ ਚੋਣਾਂ ਵਿੱਚ ਲੋਕ ਹਿਤੈਸ਼ੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਬਣਾਉਣ ਲਈ ਉਤਾਵਲਾ ਹੈ। ਰਾਜੂ ਖੰਨਾ ਨੇ ਅੱਜ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵੱਡੀ ਗਿਣਤੀ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਜਿਥੇ ਜੀ ਆਇਆਂ ਨੂੰ ਆਖਿਆ ਉਥੇ ਉਹਨਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ।

ਅੱਜ ਜਿਹਨਾਂ ਪਰਿਵਾਰਾਂ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਉਹਨਾਂ ਵਿੱਚ ਬਹਾਦਰ ਸਿੰਘ ਪ੍ਰਧਾਨ, ਸੰਦੀਪ ਸਿੰਘ,ਮੇਹਰ ਸਿੰਘ, ਰਾਮਪਾਲ, ਗੁਰਦਿਆਲ ਸਿੰਘ,ਰਾਜ ਸਿੰਘ, ਮੇਜ਼ਰ ਸਿੰਘ ਫੋਰਮੈਨ, ਬਲਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਸੰਦੀਪ ਸਿੰਘ ਭੱਦਲਥੂਹਾ,ਆਦਿ ਪ੍ਰਮੁੱਖ ਹਨ। ਸ਼ਾਮਿਲ ਹੋਏ ਪਰਿਵਾਰਾ ਵਿੱਚੋਂ ਬਹਾਦਰ ਸਿੰਘ ਪ੍ਰਧਾਨ, ਸੰਦੀਪ ਸਿੰਘ, ਮੇਹਰ ਸਿੰਘ, ਰਾਮ ਪਾਲ, ਗੁਰਦਿਆਲ ਸਿੰਘ, ਰਾਜ ਸਿੰਘ, ਮੇਜਰ ਸਿੰਘ ਫੋਰਮੈਨ, ਬਲਜੀਤ ਸਿੰਘ, ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਸੰਦੀਪ ਸਿੰਘ ਭੱਦਲਥੂਹਾ ਆਦਿ ਪ੍ਰਮੁੱਖ ਸਨ।ਇਸ ਮੌਕੇ ਤੇ ਸਰਕਲ ਪ੍ਰਧਾਨ ਜੱਥੇਦਾਰ ਹਰਬੰਸ ਸਿੰਘ ਬਡਾਲੀ, ਸੀਨੀਅਰ ਆਗੂ ਜੋਨੀ ਕੌਸ਼ਲ, ਕਿਰਪਾਲ ਸਿੰਘ, ਸੀਨੀਅਰ ਬਸਪਾ ਆਗੂ ਧਰਮਿੰਦਰ ਸਿੰਘ ਭੱਦਲਥੂਹਾ,ਜੱਥੇ ਮੇਹਰ ਸਿੰਘ ਭੱਦਲਥੂਹਾ, ਯੂਥ ਆਗੂ ਬਲਦੇਵ ਸਿੰਘ, ਯੂਥ ਆਗੂ ਗੁਰਪ੍ਰੀਤ ਸਿੰਘ, ਬੀਬੀ ਚਰਨ ਕੌਰ, ਬੀਬੀ ਦਰਸ਼ਨ ਕੌਰ, ਬੀਬੀ ਕਰਨੈਲ ਕੌਰ, ਸੀਨੀਅਰ ਬਸਪਾ ਆਗੂ ਗੁਰਮੀਤ ਸਿੰਘ ਭੱਦਲਥੂਹਾ, ਹਲਕਾ ਪ੍ਰਧਾਨ ਬਸਪਾ ਡਾ ਰਾਮ ਚੰਦ, ਸੁਆਮੀ ਆਪੋ ਆਪ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜਰ ਸਨ।

Leave a Reply

Your email address will not be published. Required fields are marked *