ਪੰਜ ਰਾਜਾਂ ਦੀਆਂ ਫਰਵਰੀ ਮਹੀਨੇ ਚੋਣਾਂ ਦੇ ਆਸਾਰ ! ਚੋਣ ਕਮਿਸ਼ਨ ਨੇ ਦਿੱਤੇ ਸੰਕੇਤ
ਨਵੀਂ ਦਿੱਲੀ 14 ਦਸੰਬਰ (ਮਧੂਸਾਰ ਬਿਊਰੋ) ਭਾਰਤ ਵਿੱਚ ਸਾਲ 2022 ਦੇ ਸੁਰੂ ਵਿੱਚ ਹੋਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਕੇਤ ਦਿੱਤੇ ਦਿੱਤੇ ਹਨ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿਧਾਨ ਸਭਾਵਾਂ ਦੀਆਂ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣੀਆਂ ਹਨ। ਇਸ ਦੇ ਲਈ ਚੋਣ ਕਮਿਸਨ ਚੋਣ ਤਿਆਰੀਆਂ ਦਾ ਜਾਇਜਾ ਲੈਣ ਲਈ ਬੁੱਧਵਾਰ ਪੰਜਾਬ ਤੋਂ ਆਪਣਾ ਰਵਾਇਤੀ ਦੌਰਾ ਸੁਰੂ ਕਰ ਰਿਹਾ ਹੈ।
ਚੋਣ ਤਰੀਕਾਂ ਤੈਅ ਕਰਨ ਤੋਂ ਪਹਿਲਾਂ ਕਮਿਸਨ ਇਸ ਮਾਮਲੇ ’ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਫਰਵਰੀ ਵਿੱਚ ਵੋਟਿੰਗ ਸੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਰਿਪੋਰਟਾਂ ਮੁਤਾਬਕ ਪੰਜਾਬ ਤੋਂ ਬਾਅਦ ਚੋਣ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਗਲੇ ਹਫਤੇ ਗੋਆ ਅਤੇ ਫਿਰ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ।
ਮੌਜੂਦਾ ਸਮੇਂ ਵਿੱਚ ਸੁਸੀਲ ਚੰਦਰਾ ਚੋਣ ਕਮਿਸਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ ਅਤੇ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਹਨ। ਹਾਲਾਂਕਿ ਕਮਿਸਨ ਕਦੋਂ ਉੱਤਰ ਪ੍ਰਦੇਸ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਵੈਸੇ ਮੰਨਿਆ ਜਾ ਰਿਹਾ ਹੈ ਕਿ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਕਮਿਸਨ ਚੋਣ ਤਿਆਰੀਆਂ ਦਾ ਜਾਇਜਾ ਲੈਣ ਯੂਪੀ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਉੱਤਰ ਪ੍ਰਦੇਸ ਸਭ ਤੋਂ ਵੱਡਾ ਸੂਬਾ ਹੈ ਅਤੇ ਇਸ ਲਈ ਇੱਥੇ ਚੋਣਾਂ ਦੇ ਪੜਾਅ ਵੀ ਸਭ ਤੋਂ ਜ਼ਿਆਦਾ ਹੋਣ ਦੀ ਸੰਭਾਵਨਾ ਹੈ।

