ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਕਾਂਗਰਸ ਅਤੇ ਆਪ ਦੀਆਂ ਜੜ੍ਹਾਂ ਹਿਲਾ ਦੇਵੇਗੀ : ਸੁਰਜੀਤ ਰੱਖੜਾ
18 ਦਸੰਬਰ ਦੀ ਰੈਲੀ ਲਈ ਕੀਤੀਆਂ ਹੰਗਾਮੀ ਮੀਟਿੰਗਾਂ
ਪਟਿਆਲਾ, 15 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ 18 ਦਸੰਬਰ ਨੂੰ ਸਮਾਣਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਰੈਲੀ ਕਾਂਗਰਸ ਅਤੇ ਆਪ ਦੀਆਂ ਜੜ੍ਹਾਂ ਹਿਲਾ ਦੇਵੇਗੀ ਤੇ ਇਸ ਰੈਲੀ ਵਿੱਚ ਹਜਾਰਾਂ ਲੋਕ ਪੁੱਜਣਗੇ। ਸ. ਰੱਖੜਾ ਅੱਜ ਇੱਥੇ ਕਰਹਾਲੀ ਸਾਹਿਬ ਵਿਖੇ ਜਥੇਦਾਰ ਹਰਜਿੰਦਰ ਸਿੰਘ ਬਲ ਦੀ ਅਗਵਾਈ ਵਿੱਚ ਕੀਤੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿੱਚ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬਠੋਈ ਤੇ ਹੋਰ ਵੀ ਨੇਤਾ ਹਾਜਰ ਸਨ।
ਸੁਰਜੀਤ ਸਿਘ ਰੱਖੜਾ ਨੇ ਆਖਿਆ ਕਿ ਪੌਣੇ ਪੰਜ ਸਾਲਾਂ ਵਿੱਚ ਕਾਂਗਰਸ ਨੇ ਸੂਬੇ ਦਾ ਬੇੜਾਗਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਲੋਕ ਕਾਂਗਰਸ ਦੀ ਛੁੱਟੀ ਕਰ ਦੇਣਗੇ ਤੇ ਮੁੜਕੇ ਕਾਂਗਰਸ ਸੱਤਾ ‘ਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹਰ ਵਰਗ ਅਕਾਲੀ ਬਸਪਾ ਦੀ ਸਰਕਾਰ ਬਣਾਉਣ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਇੱਕ ਵੀ ਵਾਅਦਾ ਲੋਕਾਂ ਨਾਲ ਪੂਰਾ ਨਹੀਂ ਕੀਤਾ।
ਇਸ ਮੌਕੇ ਅਕਾਲੀ ਦਲ ਅਤੇ ਬਸਪਾ ਆਗੂਆਂ ਦੀਆਂ ਸੁਰਜੀਤ ਸਿੰਘ ਰੱਖੜਾ ਵੱਲੋਂ ਡਿਊਟੀਆਂ ਵੀ ਲਾਈਆਂ ਗਈਆਂ। ਰੱਖੜਾ ਨੇ ਗੱਲਬਾਤ ਕਰਦਿਆ ਕਿਹਾ ਕਿ ਇਸ ਰੈਲੀ ਦੀਆਂ ਤਿਆਰੀਆਂ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ,ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਬਲਦੇਵ ਸਿੰਘ ਬਠੋਈ, ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਕਰਨੈਲ ਸਿੰਘ, ਵਰਿੰਦਰ ਸਿੰਘ ਨਿਜਾਮਨੀਵਾਲਾ, ਕਸ਼ਮੀਰ ਸਿੰਘ, ਹਰਭਜਨ ਸਿੰਘ,ਕੇਸਰ ਸਿੰਘ ਚੂਹੜਪੁਰ, ਨਾਹਰ ਸਿੰਘ, ਤਰਸੇਮ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਕਸਮੀਰ ਸਿੰਘ, ਮਲਕੀਤ ਸਿੰਘ ਚੀਮਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

