ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਲੈਣ ਲੈਣ ਪੁੱਜੇ ਸਿਖਿਆਰਥੀ
ਕੁਸ਼ਲ ਪ੍ਰਬੰਧਕ ਹੀ ਕਾਰਜਾਂ ਵਿਚ ਪਾ ਸਕਦਾ ਵੱਡਮੁੱਲਾ ਯੋਗਦਾਨ : ਹੈਡ ਗ੍ਰੰਥੀ ਪਿ੍ਰਤਪਾਲ ਸਿੰਘ
ਪਟਿਆਲਾ 16 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਬੈਂਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦਾ ਤਿੰਨ ਸਾਲਾਂ ਕੋਰਸ ਕਰ ਰਹੇ ਸਿਖਿਆਰਥੀ ਅੱਜ ਗੁਰਦਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 14 ਦਿਨਾਂ ਦੀ ਟ੍ਰੇਨਿੰਗ ਲੈਣ ਪੁੱਜੇ। ਸੈਸ਼ਨ ਦੇ ਪਹਿਲੇ ਦਿਨ ਸਿਖਿਆਰਥੀਆਂ ਨੂੰ ਪ੍ਰੇਰਨਾ ਦੇਣ ਲਈ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਪਿ੍ਰਤਪਾਲ ਸਿੰਘ, ਡਾਇਰੈਕਟਰ ਚਮਕੌਰ ਸਿੰਘ ਉਚੇਚੇ ਤੌਰ ’ਤੇ ਪੁੱਜੇ।
ਇਸ ਮੌਕੇ ਸਿਖਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਮੈਨੇਜਮੈਂਟ ਦਾ ਕੋਰਸ ਦਾ ਮੰਤਵ ਗੁਰਦੁਆਰਾ ਪ੍ਰਬੰਧ ਨੂੰ ਹੋਰ ਵੀ ਬੇਹਤਰ ਅਤੇ ਸੁਚਾਰੂ ਬਣਾਉਣਾ ਹੈ ਤਾਂ ਕਿ ਮੈਨੇਜਮੈਂਟ ਦਾ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀ ਕਿਸੇ ਵੀ ਸਿਰਮੌਰ ਸੰਸਥਾ ’ਚ ਨੌਕਰੀ ਪ੍ਰਾਪਤੀ ਦੇ ਨਾਲ-ਨਾਲ ਪ੍ਰਬੰਧ ਕਾਰਜਾਂ ਵਿਚ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਡਾਇਰੈਕਰ ਡਾ. ਚਮਕੌਰ ਸਿੰਘ ਨੇ ਸਿਖਿਆਰਥੀਆਂ ਨੂੰ ਦੱਸਿਆ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਦੌਰਾਨ ਪ੍ਰਬੰਧ ਦੇ ਕਾਰਜਾਂ ਨੂੰ ਜਾਣ ਕੇ ਕੁਸ਼ਲ ਪ੍ਰਬੰਧਕ ਬਣਿਆ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸਿਸਟੈਂਟ ਪ੍ਰੋਫੈਸਰ ਡਾ. ਕੁਲਦੀਪ ਕੌਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਗਵੰਤ ਸਿੰਘ ਧੰਗੇੜਾ, ਭਾਈ ਅਜੇਮਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

