ਪੰਜਾਬਪਟਿਆਲਾ

ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਤ ਸ਼ਹੀਦੀ ਚੇਤਨਾ ਮਾਰਚ 22 ਦਸੰਬਰ ਨੂੰ ਕੱਢਿਆ ਜਾਵੇਗਾ : ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ

ਪਟਿਆਲਾ 16 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਧੰਨ-ਧੰਨ ਮਾਤਾ ਗੁਜਰੀ ਜੀ, ਚਾਰੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਅਤੇ ਸੰਗਤਾਂ ਦੇ ਸਹਿਯੋਗ ਨਾਲ 22 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਵੇਰੇ 10 ਵਜੇ ਆਰੰਭ ਹੋ ਕੇ ਵੱਖ ਵੱਖ ਮੇਨ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਸਮਾਪਤ ਹੋਵੇਗਾ। ਇਸ ਸਬੰਧ ਵਿਚ ਜਾਣਕਾਰੀ ਗੁਰਦੁਆਰਾ ਸੰਤ ਕੰਬਲੀ ਵਾਲਾ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਚੇਤਨਾ ਮਾਰਚ ਉਪਰੰਤ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ 21ਵੀਂ ਸਾਲਾਨਾ ਬਰਸੀ ਨੂੰ ਸਮਰਪਿਤ 23 ਦਸੰਬਰ ਨੂੰ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਧਾਰਮਕ ਸਮਾਗਮ ਆਯੋਜਿਤ ਹੋਵੇਗਾ।

Leave a Reply

Your email address will not be published. Required fields are marked *