ਪੰਜਾਬਪਟਿਆਲਾ

ਅਕਾਲੀ ਦਲ ਤੇ ਬਸਪਾ ਦੀ ਜਿੱਤ ‘ਚ ਨੌਜਵਾਨ ਨਿਭਾਉਣਗੇ ਅਹਿਮ ਭੂਮਿਕਾ : ਬਿੱਟੂ ਚੱਠਾ

ਘਰ ਘਰ ਜਾਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਪ੍ਰਤੀ ਕਰਵਾਇਆ ਜਾ ਰਿਹੈ ਜਾਣੂ

ਪਟਿਆਲਾ, 17 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪਟਿਆਲਾ ਦਿਹਾਤੀ ਤੋਂ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਅਕਾਲੀ ਦਲ ਤੇ ਬਸਪਾ ਦੀ ਜਿੱਤ ‘ਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਕਿਉਂਕਿ ਨੌਜਵਾਨਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ। ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਾਰਟੀ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਜੱਜੂ ਵੱਲੋਂ ਰੱਖੇ ਗਏ ਇੱਕ ਸਨਮਾਨ ਸਮਾਰੋਹ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

ਬਿੱਟੂ ਚੱਠਾ ਨੇ ਆਖਿਆ ਕਿ ਅਕਾਲੀ ਦਲ ਤੇ ਬਸਪਾ ਹੀ ਲੋਕਾਂ ਦੀ ਅਸਲ ਪਾਰਟੀ ਹੈ, ਕਿਉਂਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਵਿਕਾਸ ਤੇ ਹੋਰ ਸਹੂਲਤਾਂ ਨੂੰ ਮੁੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਤੇ ਆਪ ਦੇ ਨੇਤਾਵਾਂ ਵੱਲੋਂ ਲੋਕਾਂ ਨੂੰ ਝੂਠ ਦੇ ਸੁਪਨੇ ਵਿਖਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਅਜਿਹੇ ਮਨ-ਲੁਭਾਵਨੇ ਵਾਅਦੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੋਈ ਤੁਕ ਨਹੀਂ। ਇਸ ਲਈ ਲੋਕਾਂ ਵੱਲੋਂ ਉਨ੍ਹਾਂ ਨੂੰ ਜਰਾ ਵੀ ਮੂੰਹ ਨਹੀਂ ਲਗਾਇਆ ਜਾ ਰਿਹਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਵਿਖਾਇਆ ਹੈ। ਇਸੇ ਕਾਰਨ ਅੱਜ ਲੋਕਾਂ ਦਾ ਭਰਵਾਂ ਹੁੰਗਾਰਾ ਅਕਾਲੀ ਦਲ ਤੇ ਬਸਪਾ ਨੂੰ ਮਿਲ ਰਿਹਾ ਹੈ। ਲੋਕਾਂ ਦੇ ਇਸੇ ਸਹਿਯੋਗ ਦੇ ਚੱਲਦਿਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਵੱਡੀ ਜਿੱਤ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਲਈ ਰੁਜ਼ਗਾਰ, ਸਿਹਤ ਤੇ ਸਿੱਖਿਆ ਆਦਿ ਮੁੱਦਿਆਂ ਨੂੰ ਮੁੱਖ ਰੱਖਦਿਆਂ ਕੰਮ ਕੀਤੇ ਜਾਣਗੇ। ਇਸ ਦੌਰਾਨ ਪਾਰਟੀ ਦੇ ਨੇਤਾ ਜਸਪਾਲ ਸਿੰਘ ਜੱਜੂ ਨੇ ਆਖਿਆ ਕਿ ਬਿੱਟੂ ਦੀ ਜਿੱਤ ਲਈ ਉਨ੍ਹਾਂ ਵੱਲੋਂ ਵੀ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਘਰ ਘਰ ਜਾਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਲੋਕਾਂ ਵੱਲੋਂ ਚੰਗਾ ਰਿਸਪਾਂਸ ਵੀ ਮਿਲ ਰਿਹਾ ਹੈ। ਫੋਟੋ : ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਲ ਜਸਪਾਲ ਸਿੰਘ ਜੱਜੂ ਤੇ ਹੋਰ ਨੇਤਾ ਦਿਖਾਈ ਦੇ ਰਹੇ ਹਨ।

Leave a Reply

Your email address will not be published. Required fields are marked *