ਹਰਿਆਣਾਪੰਜਾਬਪਟਿਆਲਾ

ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਕੌਮੀ ਛੁੱਟੀ ਐਲਾਨਣ : ਹਰਜਿੰਦਰ ਸਿੰਘ ਧਾਮੀ

ਮੁੱਖ ਮੰਤਰੀ ਪੰਜਾਬ ਨੂੰ 27 ਦਸੰਬਰ ਨੂੰ ਪੂਰੇ ਪੰਜਾਬ ਭਰ ਵਿਚ ਠੇਕੇ ਬੰਦ ਰੱਖਣ ਦੀ ਕੀਤੀ ਗਈ ਅਪੀਲ

24 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਵਿੱਦਿਅਕ ਅਦਾਰਿਆਂ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕਰਕੇ ਕੱਡੇ ਜਾਣਗੇ ਨਗਰ ਕੀਰਤਨ

ਸ਼ਹੀਦੀ ਜੋੜ ਮੇਲ ਮੌਕੇ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਤਿਹਗੜ੍ਹ ਸਾਹਿਬ 17 ਦਸੰਬਰ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਸਮੁੱਚੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 27 ਦਸੰਬਰ (13 ਪੋਹ) ਨੂੰ ਕੌਮੀ ਛੁੱਟੀ ਅਤੇ ਪੰਜਾਬ ਦੇ ਮੁੱਖ ਮੰਤਰੀ 27 ਦਸੰਬਰ ਨੂੰ ਪੂਰੇ ਪੰਜਾਬ ਭਰ ਚ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖੇ ਜਾਣਗੇ ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿੱਦਿਅਕ ਅਦਾਰਿਆਂ ਵਿਚ ਪ੍ਰਾਰਥਨਾ ਸਮੇਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕਰਕੇ ਨਗਰ ਕੀਰਤਨ ਕੱਢੇ ਜਾਣਗੇ ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪ੍ਰੇਸ਼ਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯਾਤਰੂਆਂ ਦੇ ਠਹਿਰਨ ਲਈ ਸਮੁੱਚੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕਰ ਲਏ ਗਏ ਹਨ, ਉਨ੍ਹਾਂ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਦੂਰ ਦਰਾਡਿਓਂ ਸੰਗਤ ਨੂੰ ਜੋੜ ਮੇਲ ਵਿੱਚ ਲਿਆਉਣ ਲਈ ਵੱਧ ਤੋਂ ਵੱਧ ਟੀਮ ਰਿਕਸ਼ਾ ਦੇ ਪ੍ਰਬੰਧ ਕੀਤੇ ਜਾਣ । ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਮੌਕੇ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ 360 ਦੇ ਕਰੀਬ ਲੰਗਰ ਲਗਾਏ ਜਾ ਰਹੇ ਹਨ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਮੋਬਾਈਲ ਨੈੱਟਵਰਕਿੰਗ ਨੂੰ ਵੱਡੇ ਪੱਧਰ ਤੇ ਆ ਰਹੀ ਦਿੱਕਤ ਨੂੰ ਵੀ ਦੂਰ ਕੀਤਾ ਜਾਵੇ । ਉਨ੍ਹਾਂ ਨਾਲ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਮੁੱਚੇ ਸਟਾਫ ਮੈਂਬਰਾਨ ਦੀ ਸ਼ਹੀਦੀ ਜੋੜ ਮੇਲ ਮੌਕੇ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਹੋਇਆਂ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।

ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਮੰਗਤਿਆਂ ਅਤੇ ਜੇਬ ਕਤਰਿਆਂ ਦੀ ਭਰਮਾਰ ਤੇ ਕੰਟਰੋਲ ਕੀਤਾ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ, ਸਤਵਿੰਦਰ ਸਿੰਘ ਟੌਹਡ਼ਾ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ, ਵਾਈਸ ਚਾਂਸਲਰ ਡਾ.ਪ੍ਰਿਤਪਾਲ ਸਿੰਘ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਡਾ ਹਿਮਾਂਸ਼ੂ ਗੁਪਤਾ, ਐੱਸ ਪੀ ਐੱਚ ਸ੍ਰੀ ਆਲਮ ਵਿਜੇ ਸਿੰਘ, ਡੀ ਐੱਸ ਪੀ ਯੂਸੀ ਚਾਵਲਾ, ਡੀਐੱਸਪੀ ਮਨਜੀਤ ਸਿੰਘ, ਡੀਐੱਸਪੀ ਧਰਮਪਾਲ ਸਿੰਘ ਚੇਚੀ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਪ੍ਰਿੰਸੀਪਲ ਡਾ. ਲਖਵੀਰ ਸਿੰਘ, ਪ੍ਰਿੰਸੀਪਲ ਡਾ. ਐਚ ਐਸ ਭੱਟੀ, ਜਥੇਦਾਰ ਕਰਮਜੀਤ ਸਿੰਘ ਭਗਡ਼ਾਣਾ, ਨਰਿੰਦਰ ਸਿੰਘ ਰਸੀਦਪੁਰਾ, ਸ਼ਰਨਜੀਤ ਸਿੰਘ ਚਨਾਰਥਲ, ਮਲਕੀਤ ਸਿੰਘ ਮਠਾੜੂ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬੱਬੂ ਭੈਣੀ, ਕੌਂਸਲਰ ਦਿਆ ਪਾਲ ਸਿੰਘ ਯੂ.ਐਸ.ਏ, ਕਰਮਜੀਤ ਸਿੰਘ ਮੀਤ ਮੈਨੇਜਰ, ਇੰਦਰਦੀਪ ਸਿੰਘ ਬੇਦੀ, ਸੁਰਿੰਦਰ ਸਿੰਘ ਸਮਾਣਾ, ਗੁਰਇਕਬਾਲ ਸਿੰਘ, ਮਨਦੀਪ ਸਿੰਘ ਪੋਲਾ, ਕਮਰ ਹਰਪ੍ਰੀਤ ਸਿੰਘ ਕਾਕਾ ਜੀ ਬੈੰ, ਹਰਿੰਦਰ ਸਿੰਘ ਕੁੱਕੀ ਸਮੇਤ ਹੋਰ ਗੁਰਦੁਆਰਾ ਸਾਹਿਬ ਦੇ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ ।

ਸ਼ਹੀਦੀ ਜੋੜ ਮੇਲ ਮੌਕੇ ਜ਼ਿਲ੍ਹਾਂ ਪ੍ਰਸ਼ਾਸਨ ਸੰਗਤਾਂ ਨੂੰ ਪੂਰਨ ਸਹਿਯੋਗ ਦੇਵੇ : ਭਾਈ ਰੰਧਾਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਅੰਤ੍ਰਿਗ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿਚ ਪੁੱਜਣ ਵਾਲੀ ਸਮੁੱਚੀ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸ਼ਰਧਾ ਨਾਲ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਮਨਾਉਣ ਤੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਮਰਪਤ-ਭਾਵਨਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਪੂਰਨ ਸਹਿਯੋਗ ਵੀ ਦੇਣ ।

Leave a Reply

Your email address will not be published. Required fields are marked *