ਦੇਸ਼-ਵਿਦੇਸ਼ਪੰਜਾਬ

ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ: ਗਜੇਂਦਰ ਸਿੰਘ

ਨਵੀਂ ਦਿੱਲੀ, 17 ਦਸੰਬਰ (ਮਧੂਸਾਰ ਬਿਊਰੋ) ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਕਰੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ ‘ਤੇ ਚੋਣਾਂ ਜਿੱਤ ਕੇ ਰਾਜ ਵਿੱਚ ਸਰਕਾਰ ਕਾਇਮ ਕਰੇਗੀ। ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਕੁਝ ਦਿਨ ਪਹਿਲਾਂ ਸ਼ੇਖਾਵਤ ਨੇ ਵੀ ਕੈਪਟਨ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Leave a Reply

Your email address will not be published. Required fields are marked *