ਚੰਨੀ ਦੀ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਸਾਬਿਤ ਹੋੲੀ:– ਰਾਜੂ ਖੰਨਾ।
ਅਮਲੋਹ,18 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਦੀ ਚੰਨੀ ਸਰਕਾਰ ਜਿਥੇ ਅੱਜ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਸਬਿਤ ਹੋਈ ਹੈ ਉਥੇ ਮੁਲਾਜ਼ਮ ਵਿਰੋਧੀ ਵੀ ਸਾਬਿਤ ਹੋੲੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੇ ਪਿੰਡ ਫੈਜੁੱਲਾਪੁਰ ਵਿਖੇ ਜਥੇਦਾਰ ਬਚਿੱਤਰ ਸਿੰਘ ਪ੍ਰਧਾਨ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਤਾ ਕੀ ਕਰਨ ਸਨ। ਸਗੋਂ ਆਪਣੇ ਹੱਕਾਂ ਦੀ ਲੜਾਈ ਰਹੇ ਮੁਲਾਜ਼ਮਾਂ ਨੂੰ ਛੱਲਿਆ ਵਾਂਗ ਕੁੱਟੜਾ ਸ਼ੁਰੂ ਕਰ ਦਿੱਤਾ ਹੈ।ਜਿਸ ਦੀ ਸ੍ਰੋਮਣੀ ਅਕਾਲੀ ਦਲ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਾਂ ਹੋਇਆਂ। ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨਾਲ ਚਟਾਨ ਵਾਗ ਡੱਟ ਕੇ ਖੜ੍ਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰ ਦਿੱਤਾ ਕਿ26 ਹਜ਼ਾਰ ਮੁਲਾਜ਼ਮ ਪੱਕੇ ਕਰ ਦਿੱਤਾ ਗੲੇ ਹਨ।
ਪਰ ਕੱਚੇ ਮੁਲਾਜ਼ਮਾਂ ਨੂੰ ਅਜੇ ਤੱਕ ਨਹੀਂ ਪਤਾ ਲੱਗਾ ਕਿ ਕਿਹੜਾ ਮੁਲਾਜ਼ਮ,ਕਿਸ ਵਿਭਾਗ ਦਾ ਪੱਕਾ ਕੀਤਾ ਗਿਆ ਹੈ। ਉਹਨਾਂ ਚੰਨੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਚੰਨੀ ਜੀ ਹੁਣ ਝੂਠ ਦੀ ਰਾਜਨੀਤੀ ਨਹੀ ਚੱਲਣੀ,ਜੋ ਐਲਾਨ ਕਰਦੇ ਹੋ ਉਹਨਾਂ ਦਾ ਨੋਟੀਫਿਕੇਸ਼ਨ ਕਰਕੇ ਹਰ ਐਲਾਨ ਨੂੰ ਹੇਠਲੇ ਪੱਧਰ ਤੇ ਲਾਗੂ ਕਰੋ। ਕਿਉਂਕਿ ਪਹਿਲਾਂ ਹੀ ਝੂਠੇ ਵਾਅਦੇ ਕਰਕੇ ਕਾਂਗਰਸ ਨੇ ਹਰ ਵਰਗ ਨੂੰ ਲੁੱਟਿਆਂ।ਪਰ ਹੁਣ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਚੰਨੀ ਸਰਕਾਰ ਦੇ ਝੂਠੇ ਐਲਾਨਾਂ ਨੂੰ ਉੱਠ ਚੁੱਕਾ ਹੈ।ਜਿਸ ਕਾਰਨ 2022 ਵਿੱਚ ਕਾਂਗਰਸ ਦੇ ਆਮ ਆਦਮੀ ਪਾਰਟੀ ਜੋ ਹਰ ਰੋਜ਼ ਹੀ ਵੱਡੇ-ਵੱਡੇ ਕੁਫ਼ਰ ਤੋਲਦੀ ਹੈ ਇਹਨਾਂ ਨੂੰ ਪੰਜਾਬ ਤੋਂ ਬਾਹਰਲਾ ਰਸਤਾ ਦਿਖਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਗਠਨ ਕਰਨਗੇ। ਇਸ ਮੌਕੇ ਤੇ ਪ੍ਰਧਾਨ ਬਚਿੱਤਰ ਸਿੰਘ ਫੈਜੁਲਾਪੁਰ ਦੀ ਅਗਵਾਈ ਵਿੱਚ ਪਿੰਡ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਤੇ ਸੀਨੀਅਰ ਆਗੂ ਕਰਨੈਲ ਸਿੰਘ ਭੋਲਾ, ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ, ਜਥੇਦਾਰ ਮੁਕੰਦ ਸਿੰਘ,ਧਰਮ ਸਿੰਘ, ਗੁਰਤੇਗ ਸਿੰਘ, ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

