ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਕਰਨ ਦੀ ਕੋਸ਼ਿਸ਼,ਸੰਗਤ ਨੇ ਦੋਸ਼ੀ ਨੂੰ ਦਿੱਤੀ ਸਜ਼ਾ

ਅੰਮ੍ਰਿਤਸਰ (ਮਧੂਸਾਰ ਬਿਊਰੋ):ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਮੰਦਭਾਗੀ ਘਟਨਾ ਵਾਪਰੀ ਹੈ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਵੇਲੇ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਸੱਚਖੰਡ ਸਾਹਿਬ ਦੇ ਅੰਦਰ ਦਾਇਰੇ ਨੂੰ ਪਾਰ ਕਰਕੇ ਉਥੇ ਰੱਖੀ ਤਲਵਾਰ ਚੁੱਕ ਲਈ ਸੀ, ਜਿਸ ਤੋਂ ਬਾਅਦ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ। ਨੌਜਵਾਨ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ, ਹਾਲਾਂਕਿ ਉਸ ਦੀ ਉਮਰ ਵੀਹ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਨੌਜਵਾਨ ਨੇ ਮੰਦਿਰ ਸੱਚਖੰਡ ਸਾਹਿਬ ਦੇ ਅੰਦਰ ਬਣੇ ਜੰਗਲ ਨੂੰ ਪਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਉਥੇ ਰੱਖੀ ਤਲਵਾਰ ਵੀ ਚੁੱਕ ਲਈ ਸੀ। ਉਥੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਵਾਸਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *