ਲੋਕਾਂ ਦੇ ਹੱਕਾਂ ਲਈ ਅਕਾਲੀ-ਬਸਪਾ ਦੇਵੇਗੀ ਡਟਕੇ ਪਹਿਰਾ : ਬਿੱਟੂ ਚੱਠਾ
ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਤੇ ਆਪ ਦੇ ਨੇਤਾਵਾਂ ਦੀਆਂ ਹੋਣਗੀਆਂ ਜਮਾਨਤਾਂ ਜਬਤ
ਪਟਿਆਲਾ, 19 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਇੱਥੇ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਲੋਕਾਂ ਦੇ ਹੱਕਾਂ ਲਈ ਅਕਾਲੀ ਦਲ ਤੇ ਬਸਪਾ ਡਟਕੇ ਪਹਿਰਾ ਦੇਵੇਗੀ ਕਿਉਂਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਰੋਜਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਉਨ੍ਹਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਤੇ ਆਪ ਨੂੰ ਪੰਜਾਬ ਦੇ ਲੋਕ ਅਕਾਲੀ ਦਲ ਤੇ ਬਸਪਾ ਨਾਲ ਮਿਲਕੇ ਚੱਲਦਾ ਕਰਨਗੇ ਅਤੇ ਪੰਜਾਬ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਜ਼ਰਾ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਬਸਪਾ ਲੋਕਾਂ ਦੇ ਸਹਿਯੋਗ ਨਾਲ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਵਾਪਸੀ ਕਰੇਗੀ ਤੇ ਲੋਕਾਂ ਨੂੰ ਸਹੂਲਤਾਂ ਦੇ ਗੱਫੇ ਦੇਵੇਗੀ।
ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਬਿੱਟੂ ਚੱਠਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਨ੍ਹਾਂ ਆਗੂਆਂ ਵਿੱਚ ਡਾ. ਮਨਪ੍ਰੀਤ ਸਿੰਘ ਚੱਢਾ ਜਰਨਲ ਸਕੱਤਰ ਸ਼੍ਰੋ.ਅ.ਦਲ ਇੰਚਾਰਜ ਵਾਰਡ ਨੰਬਰ ਸੱਤ, ਅਸ਼ੋਕ ਕੁਮਾਰ ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਮਨੀਸ਼ ਸੈਣੀ ਸੀਨੀ ਮੀਤ ਪ੍ਰਧਾਨ ਬੀਸੀ ਵਿੰਗ, ਬੰਟੀ, ਰਾਜ ਸਿੰਘ, ਜਸਪਾਲ ਸਿੰਘ ਜਸੂ, ਗੁਰਮੁਖ ਸਿੰਘ, ਹਰਭਜਨ ਸਿੰਘ, ਸਹਿਜਪ੍ਰੀਤ ਸਿੰਘ, ਸੁਖਚੈਨ ਸਿੰਘ ਗੋਲਡੀ, ਅਕਾਸ਼ ਦੀਪ ਸਿੰਘ, ਕਰਨਬੀਰ ਸਿੰਘ, ਇੰਦਰਪ੍ਰੀਤ ਸਿੰਘ, ਜਸਮਿਲਨ ਸਿੰਘ ਆਦਿ ਮੌਜੂਦ ਸਨ।

