ਜਥੇਦਾਰ ਨੇ ਸੱਦੀ 25 ਦਸੰਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ
ਅੰਮ੍ਰਿਤਸਰ (ਮਧੂਸਾਰ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 25 ਦਸੰਬਰ ਨੂੰ ਸੱਦੀ ਹੈ। ਇਸ ਇੱਕ ਨੁਕਾਤੀ ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਮੁਲੰਕਣ ਕੀਤਾ ਜਾਵੇਗਾ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਮੁਲਾਂਕਣ ਕਰਨ ਲਈ ਅਤੇ ਸਰਕਾਰਾਂ ਨੂੰ ਤਾੜਨਾ ਕਰਨ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 25 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਸਰਕਾਰਾਂ ਬਿਲਕੁਲ ਹੀ ਅਣਜਾਣ ਹੋ ਕੇ ਬੈਠੀਆਂ ਹੋਈਆਂ ਹਨ।

