ਪੰਜਾਬਪਟਿਆਲਾ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਬਾਰ੍ਹਵੀਂ ਗੁਲਦਾਉਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਉਦਘਾਟਨ ਕੀਤਾ ਗਿਆ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਬਾਰ੍ਹਵੀਂ ਗੁਲਦਾਉਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤਾ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਬਲਬੀਰ ਸਿੰਘ ਸੰਧੂ, ਰਜਿਸਟਰਾਰ ਡਾ. ਵਰਿੰਦਰ ਕੌਸਿ਼ਕ ਅਤੇ ਪੌਦਾ ਵਿਗਿਆਨ ਵਿਭਾਗ ਦੇ ਮੁਖੀ ਡਾ. ਦਵਿੰਦਰ ਪਾਲ ਸਿੰਘ ਵੀ ਮੌਜੂਦ ਰਹੇ।

ਉਪ ਮੰਡਲ ਇੰਜਨੀਅਰ (ਬਾਗਬਾਨੀ) ਸ੍ਰੀ. ਰਜਿੰਦਰ ਪ੍ਰਤਾਪ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪ੍ਰਦਰਸ਼ਨੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਗਬਾਨੀ ਵਿੰਗ ਵੱਲੋਂ ਗੁਲਦਾਉਦੀ ਦੀਆਂ ਲਗਭਗ 70 ਕਿਸਮਾਂ ਪ੍ਰਦਰਸਿ਼ਤ ਕੀਤੀਆਂ ਗਈਆਂ ਜੋ ਕਿ 1800 ਗਮਲਿਆਂ ਵਿੱਚ ਪ੍ਰਦਰਸਿ਼ਤ ਕੀਤੀਆਂ ਗਈਆ। ਕਾਰਜਕਾਰੀ ਇੰਜਨੀਅਰ ਮਨਜੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਪ੍ਰਦਰਸ਼ਨੀ ਨੂੰ ਯੂਨੀਵਰਸਿਟੀ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਟੀਚਿੰਗ ਫ਼ੈਕਲਟੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

Leave a Reply

Your email address will not be published. Required fields are marked *