ਖ਼ਾਲਸਾ ਕਾਲਜ ਲਾਅ ਵਿਖੇ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, (ਸੁਖਬੀਰ ਸਿੰਘ/ਮਧੂਸਾਰ ਬਿਊਰੋ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2021-22 ਦੀ ਸਫ਼ਲ ਸ਼ੁਰਆਤ ਲਈ ਅਤੇ ਵਿਦਿਆਰਥੀਆਂ ਦੀ ਸਮੈਸਟਰ ਪ੍ਰੀਖਿਆਵਾਂ ’ਚ ਕਾਮਯਾਬੀ ਵਾਸਤੇ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਪ੍ਰੋਗਰਾਮ ਮੌਕੇ ਸ: ਹੇਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਕਿੱਤੇ ’ਚ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਣਾ ਦਿੱਤੀ। ਇਸ ਮੌਕੇ ਸ: ਹੇਰ ਅਤੇ ਡਾ.ਜਸਪਾਲ ਸਿੰਘ ਵਲੋਂ ਯੂਨੀਵਰਸਿਟੀ ’ਚ ਸੈਸ਼ਨ ਦਸੰਬਰ-2019-20 ’ਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਕਾਲਜ ਦੇ ਸੈਸ਼ਨ 2013-18 ਦੇ ਵਿਦਿਆਰਥੀ ਸ: ਪ੍ਰਭਦੀਪ ਸਿੰਘ ਨੂੰ ਆਰਮੀ ਦੀ ਜਗ ਬ੍ਰਾਂਚ ’ਚ ਬਤੌਰ ਕੈਪਟਨ ਨਿਯੁਕਤ ਹੋਣ ’ਤੇ ਸ: ਹੇਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੈਸ਼ਨ 2014-19 ਦੇ ਵਿਦਿਆਰਥੀ ਸ੍ਰੀ ਪਾਰਸ ਨੰਦਾ ਵਲੋਂ ਲਿਖੀ ਗਈ ਪੁਸਤਕ ’4eath & 9mmortality Paradox” ਰਿਲੀਜ਼ ਕੀਤੀ ਅਤੇ ਉਸ ਨੂੰ ਵੀ ਇਹ ਕਿਤਾਬ ਲਿਖਣ ਲਈ ਸਨਮਾਨਿਤ ਕੀਤਾ ਗਿਆ। ਇਸ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ’ਚੋਂ ਚੰਗੇ ਨਤੀਜੇ ਲਿਆਉਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

