ਪੰਜਾਬਪਟਿਆਲਾ

ਬਿਕਰਮ ਮਜੀਠੀਆ ਤੇ ਝੂਠਾ ਪਰਚਾ ਦਰਜ ਕਰਕੇ ਕਾਂਗਰਸ ਨੇ ਅਪਣੀ ਕਬਰ ਆਪ ਖੋਦੀ:— ਰਾਜੂ ਖੰਨਾ।

ਸਮੁੱਚਾ ਅਕਾਲੀ ਦਲ ਤੇ ਯੂਥ ਮਜੀਠੀਆ ਨਾਲ ਡੱਟ ਕੇ ਖੜਾ।

ਬੇਅਦਬੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਮਜੀਠੀਆ ਤੇ ਕੀਤਾ ਝੂਠਾ ਕੇਸ ਦਰਜ।

ਅਮਲੋਹ, 21 ਦਸੰਬਰ (ਮਧੂਸਾਰ ਬਿਊਰੋ) ਕਾਂਗਰਸ ਦੀ ਚੰਨੀ ਸਰਕਾਰ ਨੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਪਰਚਾ ਦਰਜ ਕਰਕੇ ਅਪਣੀ ਕਬਰ ਆਪ ਖੋਦੀ ਹੈ। ਜਿਸ ਦਾ ਅਸਰ 2022 ਵਿੱਚ ਕਾਂਗਰਸ ਸਰਕਾਰ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ,ਤੇ ਸੁੱਖੀ ਰੰਧਾਵਾ ਨੂੰ ਦੇਖਣ ਨੂੰ ਮਿਲੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਸਰਕਾਰ ਵੱਲੋਂ ਦਿੱਤੇ ਝੂਠੇ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਗੁਰੂ ਦੀ ਬੇਅਦਬੀ ਦੇ ਅਸਲ ਦੋਸ਼ੀ ਫੜਨ ਦੀ ਬਜਾਏ ਝੂਠਾ ਕੇਸ ਬਣਾਉਣ ਦੀ ਕੋਸ਼ਿਸ਼ ਚ ਕਈ ਕਰੋੜਾਂ ਪੰਜਾਬ ਦੇ ਲੋਕਾਂ ਦੇ ਬਰਬਾਦ ਕੀਤੇ ਕਰ ਦਿੱਤੇ ਹਨ ਚੰਨੀ ਸਰਕਾਰ ਨੇ। ਬੇਅਦਬੀ ਦੇ ਦੋਸ਼ੀਆ ਨੂੰ ਫੜਣ ਦੀ ਬਜਾਏ ਲੋਕਾਂ ਦਾ ਧਿਆਨ ਹੋਰ ਪਾਸੇ ਲਗਾਉਣ ਲਈ ਯੂਥ ਦੇ ਜੁਝਾਰੂ ਆਗੂ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਕਾਂਗਰਸ ਦੇ ਮੰਤਰੀ ਤੇ ਚੰਨੀ ਸਰਕਾਰ ਨੇ ਬਦਲਾਲਊ ਭਾਵਨਾ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਬੱਸਾਂ ਤੇ ਝੂਠੀ ਕਾਰਵਾਈ ਕੀਤੀ ਪਰ ਮਾਣਯੋਗ ਅਦਾਲਤ ਨੇ ਸੱਚ ਲੋਕਾਂ ਸਾਹਮਣੇ ਰੱਖਿਆ ਤੇ ਕਾਂਗਰਸ ਨੂੰ ਕਿਹਾ ਕਿ ਆਪਣੀ ਸਿਆਸਤ ਅਦਾਲਤ ਚ ਨਾ ਲੈਕੇ ਆਵੇ ।

ਰਾਜੂ ਖੰਨਾ ਨੇ ਅੱਗੇ ਕਿਹਾ ਕਿ ਹੁਣ ਜੱਦ ਕੱਲ ਨਵਜੋਤ ਸਿੰਘ ਸਿੱਧੂ ਬਰਗਾੜੀ ਧਰਨੇ ਤੇ ਡਰਾਮਾ ਕਰਨ ਗਿਆ ਤਾ ਸੰਗਤ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਹੋਏ ਤੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਸੰਗਤ ਕਾਂਗਰਸ ਵੱਲ ਉਂਗਲ ਚੱਲਣ ਲੱਗੀ ਤਾ ਕਾਂਗਰਸ ਨੇ ਲੋਕਾਂ ਦੇ ਗ਼ੁੱਸੇ ਦੇ ਡਰ ਤੋਂ ਆਪਣੀ ਜਾਨ ਬਚਾਉਣ ਦੇ ਚੱਕਰ ਚ ਇੱਕ ਝੂਠਾ ਕੇਸ ਬਿਕਰਮ ਸਿੰਘ ਮਜੀਠੀਆ ਤੇ ਦਰਜ ਕੀਤਾ ਕਰ ਦਿੱਤਾ। ਉਹਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਕੀਤੇ ਝੂਠੇ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇਂ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਦਬਾਉਣ ਦੀ ਨੀਤੀ ਨਾਲ ਧੱਕੇਸ਼ਾਹੀਆ ਤੇ ਝੂਠੇ ਪਰਚੇ ਦੇ ਕਿ ਜੇਲਾਂ ਵਿੱਚ ਡੱਕਿਆ ਹੈ।ਪਰ ਜਦੋਂ ਵੀ ਕਦੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਂਗਰਸ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਉਦੋਂ ਹੀ ਸ਼੍ਰੋਮਣੀ ਅਕਾਲੀ ਦਲ ਪੂਰੀ ਮਜ਼ਬੂਤੀ ਨਾਲ ਉੱਭਰਕੇ ਸਾਹਮਣੇ ਆਇਆ ਹੈ। ਰਾਜੂ ਖੰਨਾ ਨੇ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਡੱਟ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਪਿੱਠ ਤੇ ਖੜਾਂ ਹੈ।

ਜਦੋ ਤੱਕ ਸ ਬਿਕਰਮ ਸਿੰਘ ਮਜੀਠੀਆ ਤੇ ਕੀਤਾ ਝੂਠਾ ਪਰਚਾ ਰੱਦ ਨਹੀ ਕੀਤਾਂ ਜਾਂਦਾ ਉਦੋਂ ਤੱਕ ਚੰਨੀ ਸਰਕਾਰ, ਨਵਜੋਤ ਸਿੰਘ ਸਿੱਧੂ,ਸੁੱਖੀ ਰੰਧਾਵਾ ਖਿਲਾਫ ਸ਼੍ਰੋਮਣੀ ਅਕਾਲੀ ਦਲ ਦਾ ਸਘੰਰਸ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਾਰੀ ਰਹੇਗਾ। ਇਸ ਮੌਕੇ ਤੇ ਉਹਨਾਂ ਨਾਲ ਪੀ ਏ ਸੀ ਕਮੇਟੀ ਮੈਂਬਰ ਕਰਮਜੀਤ ਸਿੰਘ ਭਗੜਾਣਾ, ਹਲਕਾ ਪ੍ਰਧਾਨ ਡਾ ਅਰਜੁਨ ਸਿੰਘ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਸੀਨੀਅਰ ਆਗੂ ਰਣਜੀਤ ਸਿੰਘ ਘੋਲਾ, ਸਾਬਕਾ ਸਰਪੰਚ ਪਾਲ ਸਿੰਘ ਖੁੰਮਣਾ, ਜਥੇਦਾਰ ਕਾਹਨ ਸਿੰਘ ਝੰਬਾਲਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਸੀਨੀਅਰ ਆਗੂ ਕਰਮ ਸਿੰਘ ਘੁਟੀਡ,ਸਾਬਕਾ ਚੇਅਰਮੈਨ ਕਰਮਜੀਤ ਸਿੰਘ ਬਬਲੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਪਰਮਿੰਦਰ ਸਿੰਘ ਨੀਟਾ ਸੰਧੂ,ਲੱਖੀ ਔਜਲਾ,ਬੰਟੀ ਬੀੜ, ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Leave a Reply

Your email address will not be published. Required fields are marked *