ਬਿਜਲੀ ਕਾਮਿਆਂ ਵੱਲੋਂ ਸੂਬਾ ਪੱਧਰ ਤੇ ਬਿਜਲੀ ਦਫਤਰਾਂ ਅੱਗੇ ਰੋਸ ਰੈਲੀਆਂ।
ਪੰਜਾਬ ਸਰਕਾਰ ਵੰਲੋਂ ਜਾਰੀ ਮੁਲਾਜਮ ਵਿਰੋਧੀ ਸਰਕੂਲਰ ਸਾੜੇ ਗਏ।
ਨਵੇਂ ਤਨਖਾਹ ਸਕੇਲ ਜਾਰੀ ਕਰਨ ਦੀ ਮੰਗ।
29 ਦਸੰਬਰ ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾਈ ਧਰਨਾ।
ਪਟਿਆਲਾ, (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇ।ਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਵਰਕਰਜ ਫੈਡਰੇਸ਼ਨ ਪਾਵਰਕਾਮ ਟਰਾਂਸਕੋ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਇੰਪਲਾਈਜ ਫੈਡਰੇਸ਼ਨ (ਫਲਜੀਤ ਸਿੰਘ), ਹੈਡ ਆਫਿਸ ਇੰਪਲਾਈਜ ਫੈਡਰੇਸ਼ਨ, ਇੰਪਲਾਈਜ ਫੈਡਰੇਸ਼ਨ (ਸੁਰਿੰਦਰ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਅਤੇ ਥਰਮਲ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ ਦੇ ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ਦੇ ਸਬ ਡਵੀਜਨ/ਡਵੀਜਨ ਦਫਤਰਾਂ ਅੱਗੇ ਪੰਜਾਬ ਸਰਕਾਰ ਵੱਲੋਂ ਜਾਰੀ ਮੁਲਾਜਮ ਵਿਰੋਧੀ ਸਰਕੂਲਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਿਰੁੱਧ ਰੋਹ ਭਰਪੂਰ ਰੈਲੀਆਂ ਕੀਤੀਆਂ ਗਈਆਂ।
ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਵਿੰਦਰ ਸਿੰਘ ਸੰਧੂ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ, ਗੁਰਕਮਲ ਸਿੰਘ, ਰਵੇਲ ਸਿੰਘ ਸਹਾਏਪੁਰ, ਕੌਰ ਸਿੰਘ ਸੋਹੀ, ਸਿਕੰਦਰ ਨਾਥ, ਹਰਜਿੰਦਰ ਸਿੰਘ ਦੁਧਾਲਾ, ਪ੍ਰੀਤਮ ਸਿੰਘ ਪਿੰਡੀ, ਬ੍ਰਿਜ ਲਾਲ, ਕਰਮ ਚੰਦ ਖੰਨਾ, ਰਾਮ ਲੁਭਾਇਆ, ਬਲਦੇਵ ਸਿੰਘ ਮੰਢਾਲੀ, ਸੁਖਵਿੰਦਰ ਸਿੰਘ ਚਾਹਲ, ਅਸ਼ੋਕ ਕੁਮਾਰ ਸ਼ਰਮਾ, ਇੰਦਰਜੀਤ ਢਿੱਲੋਂ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ ਦੁੰਮਨਾ, ਨਛੱਤਰ ਸਿੰਘ ਰਣੀਆ, ਮਨਜੀਤ ਕੁਮਾਰ ਅਤੇ ਗੁਰਦਿੱਤ ਸਿੰਘ ਸਿੱਧੂ ਨੇ ਵੱਖ ਵੱਖ ਥਾਵਾਂ ਤੇ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟਾਂ ਦੀ ਮੁਲਾਜਮ ਵਿਰੋਧੀ ਨੀਤੀ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਰਜ਼ ਨਾਲ ਮੀੰਟੰਗਾਂ ਵਿੱਚ ਮੁਲਾਜਮਾਂ ਦੀਆਂ ਮੰਗਾਂ ਮੰਨ ਕੇ ਲਾਗੂ ਨਹੀਂ ਕਰ ਰਹੀ। ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ਦੀ ਥਾਂ ਮੁਲਾਜਮਾਂ ਦੇ 27 ਭੱਤੇ ਖਤਮ ਕਰਨ ਤੇ ਘਟਾਉਣ ਲਈ ਹਦਾਇਤਾਂ ਜਾਰੀ ਕਰ ਰਹੀ ਹੈ।
ਪਰਖ ਕਾਲ ਸਮੇਂ ਦੇ ਮੁਲਾਜਮਾਂ ਨੂੰ ਨਵੇਂ ਤਨਖਾਹ ਸਕੇਲ ਦਾ ਪੱਤਰ ਜਾਰੀ ਕਰਕੇ ਉਨ੍ਹਾਂ ਦੀ ਤਨਖਾਹ ਘਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁਲਾਜਮ ਮੰਗਾਂ ਕੱਚੇ ਕਾਮੇ ਪੱਕੇ ਕਰਨਾ, ਪਰਖ ਕਾਲ ਸਮੇਂ ਪੂਰੀ ਤਨਖਾਹ ਦੇਣਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਮਾਣ ਭੱਤਾ ਵਧਾਉਣਾ, ਡੀ.ਏ. ਦੀਆਂ ਬਕਾਇਆ ਕਿਸਤਾਂ ਤੇ ਏਰੀਅਰ ਦੇਣਾ, ਸ.ਲ.ਮ. ਵਿਰੁੱਧ ਜਾਰੀ ਨਜਾਇਜ ਸਰਕੂਲਰ ਰੱਦ ਕਰਨਾ, ਪੈਨਸ਼ਨਰਾਂ ਦੇ ਤਨਖਾਹ ਸਕੇਲ ਸੋਧ ਕੇ ਜਾਰੀ ਕਰਨਾ, ਪੇਂਡੂ ਭੱਤਾ ਸਮੇਤ ਹੋਰ ਭੱਤੇ ਘਟਾਉਣਾ ਆਦਿ ਮੰਗਾ ਮੰਨਣ ਤੇ ਇਨਕਾਰੀ ਹੈ। ਪਾਵਰ ਮੈਨੇਜਮੈਂਟ ਬਿਜਲੀ ਮੁਲਾਜਮਾਂ ਨੂੰ ਨਵੰਬਰ 2021 ਤੋਂ ਨਵੇਂ ਤਨਖਾਹ ਸਕੇਲ ਦੇਣ ਤੋਂ ਟਾਲਮਟੋਲ ਕਰ ਰਹੀ ਹੈ। ਟਰਾਂਸਕੋ ਮੈਨੇਜਮੈਂਟ ਮੁਲਾਜਮਾਂ ਦਾ ਛੁੱਟੀ ਸਮਾਂ ਰੈਗੂਲਰ ਕਰਨ ਦੀ ਥਾਂ ਤਿੰਨ ਧਿਰੀ ਸਮਝੋਤੇ ਦੀ ਉਲੰਘਣਾ ਕਰਕੇ ਮੁਲਾਜਮਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਜਿਸ ਕਰਕੇ ਮੁਲਾਜਮਾਂ ਵਿੱਚ ਸਖਤ ਰੋਸ ਹੈ।
ਮੈਨੇਜਮੈਂਟ ਅਤੇ ਸਰਕਾਰ ਦੇ ਮੁਲਾਜਮ ਵਿਰੋਧੀ ਰਵੱਈਏ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਬਿਜਲੀ ਕਾਮੇ 29 ਦਸੰਬਰ ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾਈ ਧਰਨਾ ਦੇ ਕੇ ਕਾਂਗਰਸ ਪ੍ਰਧਾਨ ਸਿੱਧੁ ਸਾਹਿਬ ਦੀ ਕੋਠੀ ਵੱਲ ਰੋਸ ਮਾਰਚ ਕਰਕੇ ਮੰਗ ਪੱਤਰ ਦੇਣਗੇ। ਇਸ ਤੋਂ ਇਲਾਵਾ ਜੁਆਇੰਟ ਫੋਰਮ ਦੇ ਸਮੁੱਚੇ ਬਿਜਲੀ ਕਾਮੇ ਪਾਵਰ ਇੰਜੀਨੀਅਰਜ ਅਤੇ ਹੋਰ ਜੱਥੇਬੰਦੀਆਂ ਨਾਲ ਮਿਲ ਕੇ ਨਵੇਂ ਤਨਖਾਹ ਸਕੇਲ ਲਾਗੂ ਕਰਵਾਉਣ ਲਈ 23 ਦਸੰਬਰ ਰਾਤ 12 ਵਜੇ ਤੋਂ ਰੋਸ ਵਜੋਂ ਸਮੂਹਿਕ ਛੁੱਟੀ ਤੇ ਜਾ ਕੇ ਕਾਰਪੋਰੇਸ਼ਨਾਂ ਦਾ ਕੰਮ ਠੱਪ ਕਰਨਗੇ ਅਤੇ 24 ਦਸੰਬਰ ਤੋਂ ਕਾਲੇ ਬਿੱਲੇ ਲਗਾ ਕੇ ਸਮੁੱਚੇ। ਦਫਤਰਾਂ ਅੱਗੇ ਸਾਂਝੀਆਂ ਰੋਸ ਰੈਲੀਆਂ ਕਰਨਗੇ ਜਿਸਦੀ ਜਿੰਮੇਵਾਰੀ ਪਾਵਰ ਮੈਨੇਜਮੈਂਟਾਂ ਦੀ ਹੋਵੇਗੀ।

