ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾ ਸਤਿਕਾਰ ਭੇਂਟ
ਜਪੁਜੀ ਸਾਹਿਬ ਅਤੇ ਚਪੋਈ ਸਾਹਿਬ ਦੇ ਪਾਠ ਦਾ ਸੰਗਤਾਂ ਵੱਲੋਂ ਨਾਮ ਸਿਮਰਨ
ਪਟਿਆਲਾ 22 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਮਕੌਰ ਦੀ ਗੜ੍ਹੀ ਦੌਰਾਨ ਸ਼ਹਾਦਤ ਦੇਣ ਵਾਲੇ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਵੱਡੀ ਗਿਣਤੀ ’ਚ ਜੁੜੀਆਂ ਸੰਗਤਾਂ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਜਪੁਜੀ ਸਾਹਿਬ ਅਤੇ ਚਪੋਈ ਸਾਹਿਬ ਦੇ ਪਾਠ ਦਾ ਨਾਮ ਸਿਮਰਨ ਕੀਤਾ ਗਿਆ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਜਪੁਜੀ ਸਾਹਿਬ ਅਤੇ ਚਪੋਈ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਅਤੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਮੁੱਖ ਵਾਕ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ।

ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਪ੍ਰਬੰਧਕੀ ਸਟਾਫ ਮੌਜੂਦ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਆਸ਼ੇ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਇਤਿਹਾਸ ਅਨੁਸਾਰ ਚਮਕੌਰ ਦੀ ਗੜ੍ਹੀ ਵਿਚ ਜ਼ਬਰ ਜ਼ੁਲਮ ਦੇ ਖਿਲਾਫ ਲੜਾਈ ਲੜਦਿਆਂ ਵੱਡੇ ਸਾਹਿਬਜ਼ਾਦਿਆਂ ਵੱਲੋਂ ਸਮੂਹ ਸ਼ਹੀਦਾਂ ਨਾਲ ਦਿੱਤੀ ਸ਼ਹਾਦਤ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ।

