ਪਟਿਆਲਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ

ਪਟਿਆਲਾ, 23 ਦਸੰਬਰ:(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟ੍ਰਾਇਲ ਰਿਵਿਯੂ ਕਮੇਟੀ ਦੀ ਇੱਕ ਬੈਠਕ ਅੱਜ ਇੱਥੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਤੋਂ ਇਲਾਵਾ ਸੀ.ਜੀ.ਐਮ. ਮੋਨਿਕਾ ਸ਼ਰਮਾ ਵੀ ਮੌਜੂਦ ਸਨ।

ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਅਜੇ ਤਿਵਾੜੀ ਦੀ ਅਗਵਾਈ ਹੇਠਲੀ ਉੱਚ ਤਾਕਤੀ ਕਮੇਟੀ ਦੀਆਂ ਹਦਾਇਤਾਂ ਮੁਤਾਬਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ ਅਤੇ ਲੋੜੀਂਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *