ਸੰਤ ਮਹਾਂਪੁਰਸ਼ ਸੱਚਖੰਡ ਵਾਸੀ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 21ਵੀਂ ਬਰਸੀ ਮੌਕੇ ਮਹਾਨ ਸੰਤ ਸਮਾਗਮ
ਸਾਹਿਬਜ਼ਾਦਿਆਂ ਨੇ ਹੱਕ, ਸੱਚ ਲਈ ਜ਼ੁਲਮ ਖਿਲਾਫ਼ ਦਿੱਤੀ ਅਦੁੱਤੀ ਸ਼ਹਾਦਤ : ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ
ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਸੰਤ ਮਹਾਂਪੁਰਸ਼ਾਂ ਵੱਲੋਂ ਨਵਾਂ ਸਾਲ 2022 ਦਾ ਕੈਲੰਡਰ ਰਿਲੀਜ਼
ਪਟਿਆਲਾ 23 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 21ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਯੋਗ ਅਗਵਾਈ ’ਚ ਮਹਾਨ ਸੰਤ ਸਮਾਗਮ ਵੱਖ-ਵੱਖ ਸੰਤ ਮਹਾਂਪੁਰਸ਼ਾਂ ਵੱਲੋਂ ਚਲਾਏ ਗਏ ਗੁਰਬਾਣੀ ਕੀਰਤਨ ਪ੍ਰਵਾਹ ਨਾਲ ਸਮਾਪਤ ਹੋਇਆ। ਮਹਾਨ ਸੰਤ ਸਮਾਗਮ ਦੌਰਾਨ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਗੁਰਬਾਣੀ ਦੇ ਫਲਸਫੇ ਅਨੁਸਾਰ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਧਰਮ ਦੀ ਲਹਿਰ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਅਤੇ ਸੰਗਤਾਂ ਨੂੰ ਗੁਰਮਤਿ ਦੇ ਫਲਸਫੇ ਨਾਲ ਜੋੜਨ ਦਾ ਮਹਾਨ ਉਪਰਾਲਾ ਅੱਜ ਵੀ ਨਿਰੰਤਰ ਜਾਰੀ ਹੈ।
ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਚਮਕੌਰ ਸਾਹਿਬ ਸਮੂਹ ਸ਼ਹੀਦਾਂ ਅਤੇ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਦੁਨੀਆ ਦੀ ਮਹਾਨ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਰਿਆਂ ਨੂੰ ਧਰਮ ’ਚ ਅਡੋਲ ਅਤੇ ਅਡਿੱਗ ਰਹਿਣ ਦੀ ਪ੍ਰੇਰਨਾ ਦਿੰਦੀ ਹੈ, ਜਿਨ੍ਹਾਂ ਨੇ ਅਨੇਕਾਂ ਅਸਹਿ ਅਤੇ ਅਕਹਿ ਤਸੀਹੇ ਝੱਲਦਿਆਂ ਹੱਕ, ਸੱਚ ਲਈ ਜ਼ਬਰ ਜ਼ੁਲਮ ਖਿਲਾਫ਼ ਅਦੁੱਤੀ ਸ਼ਹਾਦਤ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਸੰਤ ਮਹਾਂਪੁਰਸ਼ਾਂ ਵੱਲੋਂ ਨਵਾਂ ਸਾਲ 2022 ਦਾ ਕੈਲੰਡਰ ਰਿਲੀਜ਼ ਕੀਤਾ ਗਿਆ।
ਮਹਾਨ ਸੰਤ ਸਮਾਗਮ ਦੌਰਾਨ ਬਾਬਾ ਘਾਲਾ ਸਿੰਘ ਜੀ ਨਾਨਕਸਰ ਵਾਲੇ, ਬਾਬਾ ਜੋਗਾ ਸਿੰਘ ਨਾਨਕਸਰ ਵਾਲੇ, ਬਾਬਾ ਅਰਜਨ ਸਿੰਘ ਆਲਮਪੁਰ ਵਾਲੇ, ਬਾਬਾ ਅਮਰਜੀਤ ਸਿੰਘ ਬੋਹੜਪੁਰ ਝਨੇੜੀਆਂ ਵਾਲੇ, ਬਾਬਾ ਜਸਕਰਨ ਸਿੰਘ ਬੋਹੜਪੁਰ ਝਨੇੜੀਆਂ, ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਵਾਲੇ, ਬਾਬਾ ਦਰਸ਼ਨ ਸਿੰਘ ਬਲੀਆਂ ਵਾਲੇ, ਬਾਬਾ ਅਮਰ;ੀਕ ਸਿੰਘ ਪੰਜ ਭੈਣੀਆਂ ਵਾਲੇ, ਬਾਬਾ ਮਨਮੋਹਨ ਸਿੰਘ ਬਾਰ ਵਾਲੇ, ਬਾਬਾ ਬਲਦੇਵ ਸਿੰਘ ਬਸਤੀ ਜੋਧੇਵਾਲ ਲੁਧਿਆਣਾ ਵਾਲੇ, ਬਾਬਾ ਪ੍ਰੀਤਮ ਸਿੰਘ ਮਹਿਮਦਪੁਰ ਵਾਲੇ, ਬਾਬਾ ਅਮਰਜੀਤ ਸਿੰਘ ਚੱਕਰਵਰਤੀ ਸਲਾਹਪੁਰ ਵਾਲੇ,ਸੰਤ ਅਮਰਜੀਤ ਸਿੰਘ ਸਲਾਹਪੁਰ, ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆ ਤਿ੍ਰਪੜੀ, ਅਮਰਜੀਤ ਸਿੰਘ ਸੰਧੂ ਯੂ.ਕੇ., ਤਨਵੀਰ ਕੌਰ ਯੂ.ਕੇ., ਮਲਕੀਤ ਸਿੰਘ ਖੰਨਾ, ਗੁਰਮੀਤ ਸਿੰਘ ਬਿੱਟੂ ਸਲੇਮਪੁਰ ਸਾਬਕਾ ਸਰਪੰਚ, ਗੁਰਮੁੱਖ ਸਿੰਘ ਸਲਾਹਪੁਰੀ, ਪਰਮਜੀਤ ਸਿੰਘ ਇੰਸਪੈਕਟਰ, ਸਾਬਕਾ ਕੌਂਸਲਰ ਰਛਪਾਲ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਲਖਵਿੰਦਰ ਸਿੰਘ ਲੱਖੀ ਤੋਂ ਇਲਾਵਾ ਵੱਡੀ ਗਿਣਤੀ ’ਚ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

