ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਗੁਰਮਤਿ ਸਮਾਗਮ ਅਤੇ ਗੁਰਮਤਿ ਮਾਰਚ
ਫ਼ਤਹਿਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਾਲਜ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਰੀ ਸੰਗਤ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ।
ਇਸ ਉਪਰੰਤ ਗੁਰਮਤਿ ਮਾਰਚ ਦਾ ਆਯੋਜਨ ਕੀਤਾ ਗਿਆ ਜੋ ਕਾਲਜ ਤੌਂ ਲੈ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦਵਾਰਾ ਜੋਤੀ ਸਰੂਪ ਸਾਹਿਬ ਹੁੰਦਾ ਹੋਇਆ ਕਾਲਜ ਪੁੱਜਾ । ਸਮਾਪਤੀ ਸਮੇਂ ਆਨੰਦ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ ।ਕੇਸਰੀ ਅਤੇ ਨੀਲੇ ਰੰਗ ਦੇ ਦੁਪੱਟੇ/ ਦਸਤਾਰਾਂ ਵਿਚ ਸਜੀਆਂ ਸੰਗਤਾਂ ਨੇ ਸਾਰੇ ਰਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।
ਇਸ ਮੌਕੇ ਤੇ ਬੋਲਦਿਆਂ ਹੋਇਆਂ ਕਾਲਜ ਪ੍ਰਿੰਸੀਪਲ ਡਾ ਲਖਵੀਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੌਂ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਉਹਨਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ । ਉਹਨਾਂ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਲਈ ਸਮੂਹ ਸਟਾਫ ਅਤੇ ਬੱਚਿਆਂ ਦਾ ਧੰਨਵਾਦ ਕੀਤਾ।

