ਸਾਨੂੰ ਗੁਰੂ ਮਹਾਰਾਜ ਦੇ ਦਿਖਾਏ ਰਾਹ ‘ਤੇ ਚੱਲਣ ਦੀ ਸਖ਼ਤ ਜ਼ਰੂਰਤ : ਬਿੱਟੂ ਚੱਠਾ
ਛੋਟੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਲਗਾਇਆ ਲੰਗਰ, ਦਿਖਾਈ ਸਿੱਖ ਇਤਿਹਾਸ ਦੀ ਫਿਲਮ
ਪਟਿਆਲਾ, 27 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਪਟਿਆਲਾ ਦਿਹਾਤੀ ਤੋਂ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸਾਨੂੰ ਗੁਰੂ ਮਹਾਰਾਜ ਦੇ ਦਿਖਾਏ ਰਾਹ ‘ਤੇ ਚੱਲਣ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਸਾਡੀ ਨੌਜਵਾਨ ਪੀੜੀ ਤੇ ਸਾਡਾ ਸਮਾਜ ਸਹੀ ਦਿਸ਼ਾ ਵੱਲ ਲਗ ਸਕੇ। ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਤ੍ਰਿਪੜੀ ਪਟਿਆਲਾ ਵਿਖੇ ਲਗਾਏ ਲੰਗਰ ਵਿੱਚ ਸੇਵਾ ਕਰਦੇ ਹੋਏ ਕੀਤਾ।
ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਇਹ ਦਿਨ ਸਾਡੇ ਲਈ ਬਹੁਤ ਹੀ ਮਹੱਤਵਪੂਰਨ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਗੁਰੂ ਦਾ ਸਿਮਰਨ ਕਰਦੇ ਹੋਏ, ਉਨ੍ਹਾਂ ਦੇ ਉਪਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੌਰਾਨ ਸੰਗਤਾਂ ਨੂੰ ਨੌਜਵਾਨਾਂ ਵੱਲੋਂ ਸਿੱਖ ਇਤਿਹਾਸ ਦੀ ਫਿਲਮ ਵੀ ਵਿਖਾਈ ਗਈ ਤੇ ਸਾਰਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਹੋ ਗਿਆ।
ਉਨ੍ਹਾਂ ਆਖਿਆ ਕਿ ਸਿੱਖ ਕੌਮ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਬਚਾਉਣ ਲਈ ਸਾਡੇ ਗੁਰੂਆਂ ਵੱਲੋਂ ਲੱਖਾਂ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਸਾਨੂੰ ਉਨ੍ਹਾਂ ਦੀਆਂ ਇਨ੍ਹਾਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਖ਼ਤ ਲੋੜ ਵੀ ਹੈ। ਇਸ ਦੌਰਾਨ ਬਿੱਟੂ ਚੱਠਾ ਨੇ ਨੌਜਵਾਨ ਅਮਿਤ ਸਿੰਘ ਰਾਠੀ, ਈਸਟ ਪਾਲ ਸਿੰਘ, ਮਨਿੰਦਰ ਸਿੰਘ ਸਵੈਈ, ਜੋਤ ਕਵਲ, ਜਿੰਮੀ, ਮਨਿੰਦਰ ਚੀਮਾ, ਦਮਨ, ਸਤਿੰਦਰ ਸਿੰਘ ਘੁੰਮਣ ਮੋਨਟੂ, ਗੁਰਪਾਲ ਪੰਨੂ, ਨਵਦੀਪ ਬਿੱਲਾ ਆਦਿ ਦੀ ਚੰਗੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ।

