ਪੰਜਾਬਪਟਿਆਲਾ

ਬਿਜਲੀ ਕਾਮੇ 28, 29 ਦਸੰਬਰ ਨੂੰ ਸੂਬਾ ਪੱਧਰ ਤੇ ਬਿਜਲੀ ਦਫਤਰਾਂ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀਆਂ ਕਰਨਗੇ।

ਪਟਿਆਲਾ,(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਇੰਪਲਾਈਜ ਫੈਡਰੇਸ਼ਨ (ਪਹਿਲਵਾਨ), ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ ਫੈਡਰੇਸ਼ਨ (ਫਲਜੀਤ ਸਿੰਘ), ਵਰਕਰਜ ਫੈਡਰੇਸ਼ਨ ਇੰਟਕ, ਪਾਵਰਕਾਮ ਟਰਾਂਸਕੋ, ਹੈਡ ਆਫਿਸ ਇੰਪਲਾਈਜ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਅਤੇ ਥਰਮਲਜ ਇੰਪਲਾਈਜ ਕੋਆਰਡੀਨੇਸ਼ਨ ਕਮੇਟੀ ਦੇ ਬਿਜਲੀ ਕਾਮੇ 28, 29 ਦਸੰਬਰ ਨੂੰ ਦੋ ਦਿਨ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਰੋਸ ਰੈਲੀਆਂ ਕਰਨਗੇ।

ਇਹ ਰੋਸ ਰੈਲੀਆਂ ਪੰਜਾਬ ਸਰਕਾਰ ਦੀਆਂ ਮੁਲਾਜਮ, ਮਜਦੂਰਾਂ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ ਵੱਲੋਂ ਕੀਤੀ ਜਾ ਰਹੀ ਦੋ ਰੋਜਾ ਹੜਤਾਲ ਦੇ ਸਮਰਥਨ ਵਿੱਚ ਕੀਤੀਆਂ ਜਾਣਗੀਆਂ ਅਤੇ ਬਿਜਲੀ ਕਾਮੇ ਪੰਜਾਬ ਅੰਦਰ ਸਾਂਝੇ ਸੰਘਰਸ਼ਾਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ। ਜੁਆਇੰਟ ਫੋਰਮ ਦੇ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਜਿੰਦਰ ਸਿੰਘ ਦੁਧਾਲਾ, ਬਲਵਿੰਦਰ ਸਿੰਘ ਸੰਧੂ, ਸਿਕੰਦਰ ਨਾਥ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਰਵੇਲ ਸਿੰਘ ਸਹਾਏਪੁਰ,ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ ਕੋਟਲੀ, ਕਮਲਜੀਤ ਸਿੰਘ,ਅਸ਼ੋਕ ਕੁਮਾਰ, ਰਾਮ ਲੁਭਾਇਆ, ਪ੍ਰੀਤਮ ਸਿੰਘ ਪਿੰਡੀ, ਬਲਦੇਵ ਸਿੰਘ ਮੰਢਾਲੀ, ਸੁਖਵਿੰਦਰ ਸਿੰਘ ਚਹਿਲ, ਹਰਜੀਤ ਸਿੰਘ, ਬ੍ਰਿਜ ਲਾਲ, ਹਰਮੇਸ਼ ਧੀਮਾਨ, ਕਰਮ ਚੰਦ ਖੰਨਾ, ਸੁਖਵਿੰਦਰ ਸਿੰਘ ਦੁੰਮਨਾ, ਇੰਦਰਜੀਤ ਢਿੱਲੋਂ, ਗੁਰਕਮਲ ਸਿੰਘ, ਨਛੱਤਰ ਸਿੰਘ ਰਣੀਆ ਅਤੇ ਗੁਰਦਿੱਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਮੁਲਾਜਮ ਜੱਥੇਬੰਦੀਆਂ ਨਾਲ ਸਮਝੋਤੇ ਕਰਕੇ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਹੈ।

ਮੁਲਾਜਮ ਮਸਲੇ ਜਿਵੇਂ ਪੇ ਕਮਿਸ਼ਨਾਂ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਸਕੇਲਾਂ ਵਿੱਚ ਸੋਧ ਕਰਕੇ ਮੁਲਾਜਮਾਂ ਨੂੰ ਨਵੇਂ ਸਕੇਲਾਂ ਅਨੁਸਾਰ ਤਨਖਾਹ ਦੇਣਾ, ਕੱਚੇ ਕਾਮੇ ਪੱਕੇ ਕਰਨਾ, ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ.ਏ. ਦੀਆਂ ਕਿਸਤਾਂ ਅਤੇ ਏਰੀਅਰ ਦੇਣਾ, ਪਰਖ ਕਾਲ ਸਮਾਂ ਘਟਾਉਣਾ, ਪਰਖ ਕਾਲ ਮੁਲਾਜਮਾਂ ਦੀ ਤਨਖਾਹ ਘਟਾਉਣ ਦਾ ਸਰਕੂਲਰ ਰੱਦ ਕਰਨਾ, ਮੁਲਾਜਮਾਂ ਨੂੰ ਮਿਲੇ ਭੱਤੇ ਘਟਾਉਣਾ ਜਾਂ ਰੱਦ ਕਰਨ ਦੀ ਥਾਂ ਨਵ ਨਿਯੁਕਤ ਮੁਲਾਜਮਾਂ ਨੂੰ ਜੁਲਾਈ 20 ਤੋਂ ਕੇਂਦਰ ਦੀ ਥਾਂ ਪੰਜਾਬ ਦੇ ਸਕੇਲ ਦੇਣਾ, 1-12016 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੇ ਪਰਖ ਕਾਲ ਸਮੇਂ ਦੇ ਬਕਾਏ ਜਾਰੀ ਕਰਾਉਣ, ਪਰਖ ਕਾਲ ਦੋਰਾਨ ਮੁਢਲੀ ਤਨਖਾਹ ਸਬੰਧੀ 15-1-2015 ਦਾ ਨੋਟੀਫਿਕੇਸ਼ਨ ਰੱਦ ਕਰਾਉਣਾ, ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਨੋਕਰੀਆਂ ਦੇਣਾ, ਮੈਡੀਕਲ ਭੱਤਾ ਵਧਾਉਣਾ ਅਤੇ ਕੈਸ਼ਲੈਸ ਸਕੀਮ ਚਾਲੂ ਕਰਨਾ ਆਦਿ ਮੰਗ ਪੱਤਰ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਬਿਜਲੀ ਕਾਮੇ ਪੰਜਾਬ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ ਕਰਨਗੇ। ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਨੁਕਸਾਨ ਉਠਾਉਣਾ ਪਵੇਗਾ।

Leave a Reply

Your email address will not be published. Required fields are marked *