ਪਟਿਆਲਾ

ਨੌਜਵਾਨ ਪੀੜੀ ਦਾ ਸਿੱਖ ਇਤਿਹਾਸ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ: ਬਿੱਟੂ ਚੱਠਾ

ਪਿੰਡ ਹਰਦਾਸਪੁਰ ਵਿਖੇ ਲਗਾਏ ਵਿਸ਼ਾਲ ਲੰਗਰ ‘ਚ ਪਹੁੰਚ ਕੀਤੀ ਸੇਵਾ

ਪਟਿਆਲਾ, 28 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪਟਿਆਲਾ ਦਿਹਾਤੀ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਪਿੰਡ ਹਰਦਾਸਪੁਰ ਵਿਖੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਹਰਦਾਸਪੁਰ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਲਗਾਏ ਵਿਸ਼ਾਲ ਲੰਗਰ ਵਿੱਚ ਸ਼ਿਰਕਤ ਕਰਦਿਆਂ ਜਿੱਥੇ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ, ਉੱਥੇ ਲੰਗਰ ਵਿੱਚ ਸੇਵਾ ਵੀ ਕਰਵਾਈ।
ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੌਜਵਾਨ ਪੀੜੀ ਨੂੰ ਪ੍ਰੇਰਦਿਆਂ ਆਖਿਆ ਕਿ ਅੱਜ ਦੀ ਸਾਡੀ ਨੌਜਵਾਨ ਪੀੜੀ ਦਾ ਸਾਡੇ ਸਿੱਖ ਇਤਿਹਾਸ ਤੋਂ ਜਾਣੂ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸ ਮੌਕੇ ਪਿੰਡ ਹਰਦਾਸਪੁਰ ਦੇ ਵਾਸੀਆਂ ਤੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਵੱਲੋਂ ਜਸਪਾਲ ਸਿੰਘ ਬਿੱਟੂ ਚੱਠਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ ਤੇ ਉਨ੍ਹਾਂ ਨੂੰ ਪੂਰਨ ਹਿਮਾਇਤ ਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ ਗਿਆ।

ਬੀਬਾ ਬਲਜਿੰਦਰ ਕੌਰ ਨੇ ਬੰਨਾ ਰੋਡ ਲਗਾਏ ਲੰਗਰ ‘ਚ ਕੀਤੀ ਸੇਵਾ

ਪਟਿਆਲਾ : ਜਸਪਾਲ ਸਿੰਘ ਬਿੱਟੂ ਚੱਠਾ ਦੇ ਧਰਮਪਤਨੀ ਬੀਬਾ ਬਲਜਿੰਦਰ ਕੌਰ ਨੇ ਛੋਟੇ ਸਾਹਿਬਜਾਦਿਆਂ ਨੂੰ ਸਮਰਪਿਤ ਬੰਨਾ ਰੋਡ ਵਿਖੇ ਲਗਾਏ ਲੰਗਰ ਵਿੱਚ ਸੇਵਾ ਕਰਕੇ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਅੱਗੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ।

Leave a Reply

Your email address will not be published. Required fields are marked *