ਇੰਜ: ਬਲਦੇਵ ਸਿੰਘ ਸਰਾਂ ਸੀ. ਐਮ.ਡੀ.ਪਾਵਰਕੌਮ ਵੱਲੋਂ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ
ਪਟਿਆਲਾ 31 ਦਿਸੰਬਰ,(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ. ਐਮ.ਡੀ.ਇੰਜ: ਬਲਦੇਵ ਸਿੰਘ ਸਰਾਂ ਨੇ ਸਾਲ 2022 ਦੇ ਸ਼ੁਭ ਆਰੰਭ ਦੇ ਮੌਕੇ ਤੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬ ਦੇ ਵਡਮੁੱਲੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ,ਪਾਏਦਾਰ ਅਤੇ ਸਸਤੀ ਬਿਜਲੀ ਅਤੇ ਹੋਰ ਚੰਗੀਆਂ ਖਪਤਕਾਰ ਪੱਖੀ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕਰੇਗਾ।
ਇਸ ਮੌਕੇ ਤੇ ਓਹਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਫਸਰ/ ਕਰਮਚਾਰੀਆਂ ਅਤੇ ਓਹਨਾਂ ਦੇ ਪਰਿਵਾਰਾਂ ਨੂੰ ਵੀ ਇਕ ਸੰਦੇਸ਼ ਵਿੱਚ ਸਾਲ 2022 ਦੇ ਸ਼ੁਭ ਆਰੰਭ ਮੌਕੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਓਹਨਾਂ ਨੂੰ ਹੋਰ ਜ਼ਿਆਦਾ ਮਿਹਨਤ,ਲਗਨ ਅਤੇ ਈਮਾਨਦਾਰੀ ਨਾਲ ਬਿਜਲੀ ਖਪਤਕਾਰਾਂ ਦੀ ਸੇਵਾ ਕਰਨ ਦੇ ਨਿਸ਼ਚੇ ਨੂੰ ਅਮਲੀ ਜਾਮਾ ਪਹਿਨਾਓਣ ਲਈ ਪ੍ਰਣ ਕਰਨ ਲਈ ਪ੍ਰੇਰਿਆ।

