ਸ਼ੋ੍ਰਮਣੀ ਕਮੇਟੀ ਤੋਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ
ਗੁਰਦੁਆਰਾ ਸਾਹਿਬ ਦੇ ਸੁਚਾਰੂ ਪ੍ਰਬੰਧ ’ਚ ਮੈਨੇਜਰ ਕਰਨੈਲ ਸਿੰਘ ਨਾਭਾ ਦੀ ਅਹਿਮ ਭੂਮਿਕਾ : ਪ੍ਰੋ. ਬਡੂੰਗਰ
ਗੁਰਦੁਆਰਾ ਪ੍ਰਬੰਧਕਾਂ, ਸਿੱਖ ਜਥੇਬੰਦੀਆਂ ਅਤੇ ਸੁਸਾਇਟੀਆਂ ਨੇ ਕੀਤਾ ਸਨਮਾਨਤ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਬੀਬੀ ਨਰਿੰਦਰ ਕੌਰ ਦੀ ਸੇਵਾ ਮੁਕਤੀ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਧਾਰਮਕ ਜਥੇਬੰਦੀਆਂ ਅਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਤੌਰ ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਨਿਭਾਈਆਂ ਸੇਵਾਵਾਂ ਬੇਹਤਰੀਨ ਅਤੇ ਸ਼ਲਾਘਾਯੋਗ ਹਨ, ਜਿਨ੍ਹਾਂ ਨੇ ਪ੍ਰਬੰਧ ਨੂੰ ਸੁਚਾਰੂ ਰੱਖਣ ਵਿਚ ਆਪਣਾ ਯੋਗਦਾਨ ਅਤੇ ਅਹਿਮ ਭੂਮਿਕਾ ਨਿਭਾਈ ਹੈ, ਜੋ ਹੋਰਨਾਂ ਮੁਲਾਜ਼ਮਾਂ ਲਈ ਪ੍ਰੇਰਨਾਮਈ ਹੈ। ਇਸ ਦੌਰਾਨ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਲੰਮਾ ਸਮਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਜੋਂ ਕਰਨੈਲ ਸਿੰਘ ਨਾਭਾ ਨੇ ਸਾਰਿਆਂ ਭਰੋਸਾ ਅਤੇ ਵਿਸ਼ਵਾਸ ਵੀ ਜਿੱਤਿਆ ਅਤੇ ਪ੍ਰਬੰਧ ਨੂੰ ਵਧੀਆ ਰੱਖਣ ਵਿਚ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣਾ ਯੋਗਦਾਨ ਦਿੱਤਾ ਜੋ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਬੀਬੀ ਨਰਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਤ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ, ਭਾਈ ਅਜਮੇਰ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੈਨੇ. ਭਗਵੰਤ ਸਿੰਘ ਧੰਗੇੜਾ, ਮੈਨੇ. ਗੁਰਲਾਲ ਸਿੰਘ, ਮੈਨੇ. ਨਰਿੰਦਰਜੀਤ ਸਿੰਘ, ਮੈਨੇ. ਜਰਨੈਲ ਸਿੰਘ, ਮੈਨੇ. ਗੁਰਚਰਨ ਸਿੰਘ, ਅਮਰਪਾਲ ਸਿੰਘ, ਸੁਪਰਵਾਈਜਰ ਮਨਪ੍ਰੀਤ ਸਿੰਘ ਭਲਵਾਨ, ਮੈਨੇ. ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਅਧਿਕਾਰੀ ਹਾਜ਼ਰ ਸਨ।

