ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ
ਪਟਿਆਲਾ 1 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨਵੇਂ ਵਰ੍ਹੇ ਦੀ ਆਮਦ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਨਤਮਸਤਕ ਹੋਈਆਂ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ ਗਿਆ ਅਤੇ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਪ੍ਰਵਾਹ ਦਾ ਆਨੰਦ ਵੀ ਮਾਣਿਆ।

ਸੰਗਤਾਂ ਨੇ ਪੰਗਤ-ਸੰਗਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਨਵੇਂ ਦੀ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਸਾਰਿਆਂ ਨੂੰ ਸਿਹਤਯਾਬ ਰੱਖੇ ਅਤੇ ਗੁਰਮਤਿ ਫਲਸਫੇ ਨਾਲ ਜੁੜ ਰਹੀਆਂ ਸੰਗਤਾਂ ਹਮੇਸ਼ਾ ਸ਼ਬਦ ਗੁਰੂ ਨਾਲ ਜੁੜੀਆਂ ਰਹਿਣ।

