ਅਕਾਲੀ ਦਲ ਅਤੇ ਬਸਪਾ ਗਠਜੋੜ ਭਾਰੀ ਬਹੁਮਤ ਨਾਲ ਬਣਾਏਗਾ ਪੰਜਾਬ ਵਿਚ ਸਰਕਾਰ: ਜੁਨੇਜਾ
ਪਟਿਆਲਾ, 2 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਹਰਪਾਲ ਜੁਨੇਜਾ ਨੇ ਆਪਣੇ ਗ੍ਰਹਿ ਵਿਖੇ ਪਾਰਟੀ ਦੇ ਦੇ ਆਹੁਦੇਦਾਰਾਂ ਨਾਲ ਮੀਟਿੰਗ ਕੀਤੀ। ਜਿਸ ਵਿਚ ਉਨ੍ਹਾਂ ਆਹੁਦੇਦਾਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਉਨ੍ਹਾਂ ਦੀਆਂ ਡਿਉਟੀਆਂ ਲਗਾਈਆਂ ਗਈਆਂ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਰੀ ਬਹੁਮਤ ਲੈ ਕੇ ਦੁਬਾਰਾ ਸਰਕਾਰ ਬਣਾਏਗਾ।
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਵਿਚ ਪਿਛਲੇ ਪੰਜ ਸਾਲਾਂ ਦੇ ਵਿੱਚ ਵਿਕਾਸ ਦਾ ਕੋਈ ਵੀ ਕੰਮ ਨਹੀਂ ਹੋਇਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੇ ਦੌਰਾਨ ਇੱਕ ਵਾਰ ਵੀ ਪਟਿਆਲਾ ਦੇ ਲੋਕਾਂ ਦੀ ਸਾਰ ਲੈਣ ਦੇ ਲਈ ਨਹੀਂ ਪਹੁੰਚੇ। ਪਰ ਜਦੋਂ ਉਨ੍ਹਾਂ ਦੇ ਚਹੇਤੇ ਮੇਅਰ ਸੰਜੀਵ ਸਰਮਾ ਬਿੱਟੂ ਨੂੰ ਅਹੁਦੇ ਤੋਂ ਹਟਾਉਣ ਦੇ ਲਈ ਵੋਟਿੰਗ ਹੋਈ ਤਾਂ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਪਟਿਆਲਾ ਫੌਰਨ ਆ ਗਏ। ਹਰਪਾਲ ਜੁਨੇਜਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇਂ ਦੇ ਵਿੱਚ ਪਟਿਆਲਾ ਦੇ ਲੋਕਾਂ ਨੂੰ ਇਕ ਵੀ ਸਹੂਲਤ ਨਹੀਂ ਮਿਲੀ, ਨਾ ਹੀ ਬੇਰੁਜ਼ਗਾਰੀ ਤੋਂ ਨਿਜਾਤ ਮਿਲ ਸਕੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਦਾ ਕੋਈ ਕੰਮ ਨਹੀਂ ਹੋਇਆ। ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ ਥਾਂ ਸੀਵਰੇਜ ਅਤੇ ਗਲੀਆਂ ਬਣਾਉਣ ਦੇ ਲਈ ਜਗ੍ਹਾ ਨੂੰ ਪੱਟਦਿੱਤਾ ਗਿਆ ਅਤੇ ਸ਼ਹਿਰ ਦੀ ਦਿੱਖ ਨੂੰ ਖਰਾਬ ਕਰਨ ਦੇ ਵਿੱਚ ਕੋਈ ਕਸਰ ਨਹੀਂ ਛੱਡੀ ਗਈ ਅਤੇ ਹੁਣ ਪਟਿਆਲਾ ਦੇ ਲੋਕ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਪਾ ਕੇ ਕੈਪਟਨ ਅਤੇ ਕਾਂਗਰਸ ਪਾਰਟੀ ਨੂੰ ਕਰਾਰਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪਾਟੋਧਾੜ ਹੋਈ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਸਾਰੇ ਵਰਗ ਹੀ ਦੁਖੀ ਨੇ ਇਸ ਲਈ ਆਉਣ ਵਾਲੇ ਦਿਨਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨਾ ਤੈਅ ਹੋ ਚੁੱਕਿਆ ਹੈ।

