ਅੰਮ੍ਰਿਤਸਰਪੰਜਾਬ

ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ

ਅੰਮਿ੍ਰਤਸਰ 2 ਜਨਵਰੀ:(ਮਧੂਸਾਰ ਬਿਊਰੋ) ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਪੁੱਜੇ। ਇਸ ਮੌਕੇ ਸ਼੍ਰੀ ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਮੰਦਭਾਗੀ ਘਟਨਾ ਹੋਈ ਹੈ ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜੂਦ ਵੀ ਪਾਵਨ ਸਰੂਪਾਂ ਨੂੰ ਕੱਢ ਕੇ ਸੁਰੱਖਿਅਤ ਥਾਂ ਤੇ ਪੁਹੰਚਾ ਦਿੱਤਾ।

ਸ਼੍ਰੀ ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰਾਂ੍ਹ ਦੀ ਘਟਨਾ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੋਸਲਰ ਸ਼੍ਰੀਮਤੀ ਰਾਜਬੀਰ ਕੌਰ, ਸ: ਕੁਲਵੰਤ ਸਿੰਘ, ਸ: ਦਰਸ਼ਨ ਸਿੰਘ, ਸੋਨੂੰ ਪਹਿਲਵਾਨ, ਨਗੀਨਾ ਪਹਿਲਵਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *