ਪੰਜਾਬਪਟਿਆਲਾ

ਬੇਅਦਬੀ ਘਟਨਾਵਾਂ ਨੂੰ ਠੱਲਣ ਲਈ ਮੁਲਾਜ਼ਮ ਚੌਕਸ ਅਤੇ ਸੁਚੇਤ ਰਹਿ ਕੇ ਸੇਵਾਵਾਂ ਨਿਭਾਉਣ’

ਸਿਰਮੌਰ ਸੰਸਥਾ ਦੇ ਮੁਲਾਜ਼ਮਾਂ ਦੀ ਹੋਣੀ ਚਾਹੀਦੀ ਮਿਸਾਲੀ ਭੂਮਿਕਾ : ਮੈਨੇਜਰ

ਪਟਿਆਲਾ 4 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਨੂੰ ਬੇਹਤਰ ਅਤੇ ਸੁਚਾਰੂ ਬਣਾ ਕੇ ਰੱਖਣ ਦੇ ਨਾਲ-ਨਾਲ ਬੇਅਦਬੀ ਵਰਗੀਆਂ ਵਾਪਰਦੀਆਂ ਘਟਨਾਵਾਂ ਨੂੰ ਠੱਲਣ ਲਈ ਮੁਲਾਜ਼ਮਾਂ ਨੂੰ ਚੌਕਸ ਰਹਿ ਕੇ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ਤਨਦੇਹੀ, ਇਮਾਨਦਾਰੀ ਦੇ ਨਾਲ ਮੁਸਤੈਦ ਰਹਿ ਕੇ ਸੇਵਾਵਾਂ ਨਿਭਾਉਣ ’ਤੇ ਜ਼ੋਰ ਦਿੱਤਾ ਗਿਆ। ਮੈਨੇਜਰ ਭਗਵੰਤ ਸਿੰਘ ਧੰਗੜਾ ਅਤੇ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਵੱਲੋਂ ਸੱਦੀ ਮੁਲਾਜ਼ਮਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਵਿਚ ਵਾਰ ਵਾਰ ਵਾਪਰਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁਲਾਜ਼ਮਾਂ ਨੂੰ ਚੌਕਸ ਅਤੇ ਸਾਵਧਾਨ ਰਹਿਣ ਦੇ ਨਾਲ-ਨਾਲ ਸੁਰੱਖਿਆ ਪੱਖ ਤੋਂ ਆਪਣੀਆਂ ਸੇਵਾਵਾਂ ਸੁਚਾਰੂ ਤਰੀਕੇ ਨਾਲ ਨਿਭਾਉਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਗੁਰੂ ਸਾਹਿਬ ਦਾ ਦਰਬਾਰ, ਪਰਿਕਰਮਾ ਅਸਥਾਨ ਤੋਂ ਇਲਾਵਾ ਕੜਾਹ ਪ੍ਰਸ਼ਾਦ ਕਾਊਂਟਰ ਅਤੇ ਲੰਗਰ ਆਦਿ ਥਾਵਾਂ ’ਤੇ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਗਲਿਆਰਾ, ਪਾਰਕਾਂ ’ਚ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਮੱਥਾ ਟੇਕਣ ਪੁੱਜਦੀ ਸੰਗਤ ਨੂੰ ਇਤਿਹਾਸ ਨਾਲ ਜੋੜਨ ਤੋਂ ਇਲਾਵਾ ਚੰਗਾ ਸਤਿਕਾਰ ਦਿੱਤਾ ਜਾਵੇ ਤਾਂ ਕਿ ਸੰਗਤਾਂ ਵਿਚ ਗੁਰੂ ਘਰ ਪ੍ਰਤੀ ਆਸਥਾ ਪ੍ਰਬਲ ਹੋ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਅਦਬ ਨਾਲ ਬੋਲਣ ਅਤੇ ਪ੍ਰਭਾਵਮਈ ਸ਼ੈਲੀ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਦਾ ਰੁਤਬਾ ਵੱਡਾ ਕਰਨ ਵਿਚ ਮੁਲਾਜ਼ਮਾਂ ਨੂੰ ਮਿਸਾਲੀ ਭੂਮਿਕਾ ਨਿਭਾਉਣ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਦੀਪ ਸਿੰਘ, ਮਨਜੀਤ ਸਿੰਘ ਕੋਹਲੀ, ਸਰਬਜੀਤ ਸਿੰਘ, ਮਨਜੀਤ ਸਿੰਘ ਪਵਾਰ ਤੋਂ ਇਲਾਵਾ ਸਮੂਹ ਸਟਾਫ ਅਧਿਕਾਰੀ ਅਤੇ ਸਟਾਫ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *